Connect with us

ਅਪਰਾਧ

ਪੰਜਾਬ ਦੇ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ ਵੱਡੀ ਰਾਹਤ, ਹਾਈਕੋਰਟ ਨੇ ਦਿੱਤੀ ਜ਼ਮਾਨਤ

Published

on

Big relief to former minister of Punjab Bharat Bhushan Ashu, High Court granted bail

ਲੁਧਿਆਣਾ : ਪੰਜਾਬ ‘ਚ ਟੈਂਡਰ ਘਪਲੇ ਦੇ ਮਾਮਲੇ ‘ਚ ਸਾਬਕਾ ਕਾਂਗਰਸੀ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋਂ ਵੱਡੀ ਰਾਹਤ ਦਿੱਤੀ ਗਈ ਹੈ। ਹਾਈਕੋਰਟ ਵੱਲੋਂ ਭਾਰਤ ਭੂਸ਼ਣ ਆਸ਼ੂ ਨੂੰ ਜ਼ਮਾਨਤ ਦੇ ਦਿੱਤੀ ਗਈ ਹੈ। ਦੱਸ ਦੇਈਏ ਕਿ ਇਸ ਤੋਂ ਪਹਿਲਾਂ ਹਾਈਕੋਰਟ ਨੇ ਆਸ਼ੂ ਦੀ ਜ਼ਮਾਨਤ ‘ਤੇ ਆਪਣਾ ਫ਼ੈਸਲਾ ਸੁਰੱਖਿਅਤ ਰੱਖ ਲਿਆ ਸੀ। ਹਾਈਕੋਰਟ ‘ਚ ਇਸ ਮਾਮਲੇ ਦੀ ਸੁਣਵਾਈ ਬੀਤੀ 17 ਫਰਵਰੀ ਤੋਂ ਲਗਾਤਾਰ ਟਲਦੀ ਆ ਰਹੀ ਸੀ

ਹਾਈਕੋਰਟ ਨੇ ਪਹਿਲਾਂ 17 ਫਰਵਰੀ ਅਤੇ ਫਿਰ 20 ਫਰਵਰੀ ਅਤੇ ਇਸ ਤੋਂ ਬਾਅਦ 23 ਫਰਵਰੀ ਲਈ ਸੁਣਵਾਈ ਟਾਲ ਦਿੱਤੀ ਸੀ, ਜਿਸ ਤੋਂ ਬਾਅਦ ਹੁਣ ਉਨ੍ਹਾਂ ਨੂੰ ਜ਼ਮਾਨਤ ਦੇ ਦਿੱਤੀ ਗਈ ਹੈ। ਦੱਸਣਯੋਗ ਹੈ ਕਿ ਪੰਜਾਬ ਵਿਜੀਲੈਂਸ ਬਿਊਰੋ ਨੇ ਆਸ਼ੂ ਦੇ ਖ਼ਿਲਾਫ਼ 16 ਅਗਸਤ ਨੂੰ ਕੇਸ ਦਰਜ ਕੀਤਾ ਸੀ ਅਤੇ 22 ਅਗਸਤ ਨੂੰ ਆਸ਼ੂ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ।

Facebook Comments

Trending