Connect with us

Uncategorized

ਫ਼ਿਰੋਜ਼ਪੁਰ ਟ੍ਰਿਪਲ ਮ. ਰਡਰ ਕੇਸ ‘ਚ ਵੱਡਾ ਖੁਲਾਸਾ

Published

on

ਫ਼ਿਰੋਜ਼ਪੁਰ: ਫ਼ਿਰੋਜ਼ਪੁਰ ਵਿੱਚ ਵਾਪਰੇ ਤੀਹਰੇ ਕਤਲ ਕਾਂਡ ਨਾਲ ਜੁੜੀ ਅਹਿਮ ਖ਼ਬਰ ਸਾਹਮਣੇ ਆਈ ਹੈ। ਜਾਣਕਾਰੀ ਮੁਤਾਬਕ ਇਸ ਮਾਮਲੇ ‘ਚ ਵੱਡਾ ਖੁਲਾਸਾ ਹੋਇਆ ਹੈ। ਫਰੀਦਕੋਟ ਦੇ ਮੈਡੀਕਲ ਕਾਲਜ ਵਿੱਚ ਮ੍ਰਿਤਕ ਦੇ ਪੋਸਟਮਾਰਟਮ ਦੌਰਾਨ ਇਹ ਗੱਲ ਸਾਹਮਣੇ ਆਈ ਹੈ ਕਿ ਹਮਲਾਵਰਾਂ ਨੇ ਇਸ ਵਾਰਦਾਤ ਨੂੰ ਅੰਜਾਮ ਦੇਣ ਲਈ ਵਿਦੇਸ਼ੀ ਹਥਿਆਰਾਂ ਦੀ ਵਰਤੋਂ ਕੀਤੀ ਸੀ।ਸੂਤਰਾਂ ਤੋਂ ਪਤਾ ਲੱਗਾ ਹੈ ਕਿ ਮੁਲਜ਼ਮਾਂ ਨੇ ਇਸ ਦੌਰਾਨ 50 ਤੋਂ ਵੱਧ ਰਾਊਂਡ ਫਾਇਰ ਕੀਤੇ ਅਤੇ ਸਿਰ ਵਿੱਚ ਗੋਲੀ ਲੱਗਣ ਕਾਰਨ ਤਿੰਨ ਭੈਣ-ਭਰਾ ਦੀ ਮੌਤ ਹੋ ਗਈ। ਹੁਣ ਸਵਾਲ ਉੱਠ ਰਹੇ ਹਨ ਕਿ ਹਮਲਾਵਰਾਂ ਕੋਲ ਵਿਦੇਸ਼ੀ ਹਥਿਆਰ ਕਿੱਥੋਂ ਆਏ। ਇਸ ਦੇ ਨਾਲ ਹੀ ਫ਼ਿਰੋਜ਼ਪੁਰ ਪੁਲਿਸ ਵੱਲੋਂ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।

ਦੱਸ ਦੇਈਏ ਕਿ 3 ਸਤੰਬਰ ਨੂੰ ਫ਼ਿਰੋਜ਼ਪੁਰ ਦੇ ਬੰਸੀ ਗੇਟ ਇਲਾਕੇ ਦੇ ਗੁਰਦੁਆਰਾ ਸ੍ਰੀ ਅਕਾਲਗੜ੍ਹ ਸਾਹਿਬ ਕੰਬੋਜ ਨਗਰ ਨੇੜੇ ਮੋਟਰਸਾਈਕਲ ਸਵਾਰ ਹਮਲਾਵਰਾਂ ਵੱਲੋਂ ਇੱਕ ਹੀ ਪਰਿਵਾਰ ਦੇ 5 ਮੈਂਬਰਾਂ ‘ਤੇ ਅੰਨ੍ਹੇਵਾਹ ਗੋਲੀਆਂ ਚਲਾਈਆਂ ਗਈਆਂ ਸਨ। ਇਸ ਦੌਰਾਨ 3 ਭੈਣ-ਭਰਾ ਦੀ ਮੌਕੇ ‘ਤੇ ਹੀ ਮੌਤ ਹੋ ਗਈ, ਜਦਕਿ ਗੋਲੀ ਲੱਗਣ ਵਾਲੇ 2 ਹੋਰ ਲੋਕ ਲੁਧਿਆਣਾ ਦੇ ਹਸਪਤਾਲ ‘ਚ ਜ਼ੇਰੇ ਇਲਾਜ ਹਨ।

Facebook Comments

Trending