Connect with us

ਪੰਜਾਬ ਨਿਊਜ਼

ਡੀਸੀ ਨੇ ਕੀਤੀ ਮੀਟਿੰਗ ਦੌਰਾਨ ਕੀਤੇ ਵੱਡੇ ਖੁਲਾਸੇ, ਜਾਰੀ ਕੀਤੇ ਸਖ਼ਤ ਹੁਕਮ

Published

on

ਲੁਧਿਆਣਾ: ਬੁੱਢੇ ਨਾਲੇ ਨੂੰ ਪ੍ਰਦੂਸ਼ਣ ਮੁਕਤ ਬਣਾਉਣ ਲਈ ਚੱਲ ਰਹੇ ਪ੍ਰਾਜੈਕਟ ਦੀ ਸਟੇਟਸ ਰਿਪੋਰਟ ਜਾਣਨ ਲਈ ਡੀ.ਸੀ. ਸਾਕਸ਼ੀ ਸਾਹਨੀ ਵੱਲੋਂ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ। ਇਸ ਦੌਰਾਨ ਇਹ ਗੱਲ ਸਾਹਮਣੇ ਆਈ ਹੈ ਕਿ 76 ਲੋਕਾਂ ਖਿਲਾਫ ਐੱਫ.ਆਈ.ਆਰ. ਰਜਿਸਟ੍ਰੇਸ਼ਨ ਕਰਵਾਉਣ ਅਤੇ ਕੁਨੈਕਸ਼ਨ ਕੱਟਣ ਦੇ ਬਾਵਜੂਦ ਬੁੱਢੇ ਡਰੇਨ ਵਿੱਚ ਡਿੱਗਣ ਵਾਲੇ ਨਗਰ ਨਿਗਮ ਦੀ ਹਦੂਦ ’ਤੇ ਸਥਿਤ ਡੇਅਰੀਆਂ ਵਿੱਚੋਂ ਗੋਬਰ ਕੱਢਣ ਦਾ ਸਿਲਸਿਲਾ ਬੰਦ ਨਹੀਂ ਹੋਇਆ।

ਇਸ ਤੋਂ ਇਲਾਵਾ ਇਹ ਗੱਲ ਵੀ ਸਾਹਮਣੇ ਆਈ ਹੈ ਕਿ ਬਿਜਲੀ ਕੁਨੈਕਸ਼ਨ ਕੱਟਣ ਤੋਂ ਬਾਅਦ ਡੇਅਰੀਆਂ ਲਾਚਾਂ ਨਾਲ ਚੱਲ ਰਹੀਆਂ ਹਨ ਅਤੇ ਗਊਆਂ ਦਾ ਗੋਹਾ ਸਿੱਧਾ ਬੁੱਢਾ ਡਰੇਨ ਵਿੱਚ ਸੁੱਟਿਆ ਜਾ ਰਿਹਾ ਹੈ। ਇਸ ਦੇ ਮੱਦੇਨਜ਼ਰ ਡੀ.ਸੀ. ਪੀਪੀਸੀਬੀ, ਬਿਜਲੀ ਵਿਭਾਗ, ਪੇਂਡੂ ਵਿਕਾਸ ਤੇ ਡਰੇਨੇਜ ਵਿਭਾਗ ਦੇ ਅਧਿਕਾਰੀਆਂ ਨੂੰ ਸਾਂਝੀ ਟੀਮ ਬਣਾ ਕੇ ਅਜਿਹੇ ਡੇਅਰੀ ਮਾਲਕਾਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ।

Facebook Comments

Trending