Connect with us

ਪੰਜਾਬ ਨਿਊਜ਼

ਆਮ ਲੋਕਾਂ ਨੂੰ ਵੱਡਾ ਝਟਕਾ, ਇਕ ਹਜ਼ਾਰ ਤੋਂ ਪਾਰ ਹੋਇਆ ਘਰੇਲੂ ਗੈਸ ਸਿਲੰਡਰ

Published

on

Big shock to the common man, over one thousand domestic gas cylinders

ਲੁਧਿਆਣਾ : ਆਮ ਲੋਕਾਂ ਨੂੰ ਮਹਿੰਗਾਈ ਦਾ ਇਕ ਹੋਰ ਝਟਕਾ ਲੱਗਿਆ ਹੈ ਕਿਉਂਕਿ ਘਰੇਲੂ ਐੱਲ. ਪੀ. ਜੀ. ਗੈਸ ਸਿਲੰਡਰ ਦੇ ਭਾਅ 1000 ਨੂੰ ਪਾਰ ਕਰ ਗਏ ਹਨ। ਘਰੇਲੂ ਗੈਸ ਸਿਲੰਡਰ ਦੇ ਭਾਅ 50 ਰੁਪਏ ਵਧਾ ਦਿੱਤੇ ਗਏ ਹਨ। ਇਸ ਦੇ ਹਿਸਾਬ ਨਾਲ ਪੰਜਾਬ ‘ਚ ਘਰੇਲੂ ਗੈਸ ਸਿਲੰਡਰ ਦੀ ਕੀਮਤ 1043 ਰੁਪਏ ਹੋ ਚੁੱਕੀ ਹੈ।

ਇਸ ਤੋਂ ਕੁੱਝ ਦਿਨ ਪਹਿਲਾਂ ਕਮਰਸ਼ੀਅਲ ਗੈਸ ਸਿਲੰਡਰਾਂ ਦੇ ਭਾਅ ਵਧਾਏ ਗਏ ਸਨ। ਇਸ ਤਰ੍ਹਾਂ ਲੋਕਾਂ ‘ਤੇ ਲਗਾਤਾਰ ਮਹਿੰਗਾਈ ਦੀ ਮਾਰ ਪੈਂਦੀ ਦਿਖਾਈ ਦੇ ਰਹੀ ਹੈ। ਜਿੱਥੇ ਲੋਕ ਰੋਜ਼ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਵੱਧ ਰਹੀਆਂ ਹਨ, ਉੱਥੇ ਸਿਲੰਡਰਾਂ ਦੀਆਂ ਕੀਮਤਾਂ ‘ਚ ਵਾਧੇ ਨਾਲ ਆਮ ਲੋਕਾਂ ਦਾ ਜਿਊਣਾ ਮੁਸ਼ਕਲ ਹੋ ਰਿਹਾ ਹੈ।

Facebook Comments

Trending