Connect with us

ਪੰਜਾਬ ਨਿਊਜ਼

ਪੰਜਾਬ ‘ਚ ਬਾਰਿਸ਼ ਨੂੰ ਲੈ ਕੇ ਵੱਡਾ ਅਪਡੇਟ, 18 ਜ਼ਿਲ੍ਹਿਆਂ ਲਈ ਅਲਰਟ ਜਾਰੀ

Published

on

ਚੰਡੀਗੜ੍ਹ: ਪੰਜਾਬ ਦੇ ਲੋਕਾਂ ਲਈ ਰਾਹਤ ਦੀ ਖਬਰ ਹੈ। ਦਰਅਸਲ, ਲੋਕਾਂ ਨੂੰ ਕੜਾਕੇ ਦੀ ਗਰਮੀ ਤੋਂ ਰਾਹਤ ਮਿਲਣ ਵਾਲੀ ਹੈ। ਮੌਸਮ ਵਿਭਾਗ ਨੇ ਅਗਲੇ 3 ਦਿਨਾਂ ਤੱਕ ਪੰਜਾਬ ਵਿੱਚ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਹੈ। ਇਸ ਦੇ ਨਾਲ ਹੀ ਪੱਛਮੀ ਗੜਬੜੀ ਕਾਰਨ ਤੇਜ਼ ਹਵਾਵਾਂ ਵੀ ਚੱਲ ਸਕਦੀਆਂ ਹਨ। ਮੌਸਮ ਵਿਭਾਗ ਵੱਲੋਂ ਸੂਬੇ ਦੇ 18 ਜ਼ਿਲ੍ਹਿਆਂ ਲਈ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਇਸ ਅਲਰਟ ਮੁਤਾਬਕ ਪੰਜਾਬ ‘ਚ 40 ਕਿਲੋਮੀਟਰ ਦੀ ਰਫਤਾਰ ਨਾਲ ਤੇਜ਼ ਹਵਾਵਾਂ ਚੱਲਣਗੀਆਂ ਅਤੇ ਮੀਂਹ ਵੀ ਪਵੇਗਾ।

ਜਿਨ੍ਹਾਂ 18 ਜ਼ਿਲਿਆਂ ‘ਚ ਅਲਰਟ ਜਾਰੀ ਕੀਤਾ ਗਿਆ ਹੈ, ਉਨ੍ਹਾਂ ‘ਚ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਫ਼ਿਰੋਜ਼ਪੁਰ, ਮੋਗਾ, ਕਪੂਰਥਲਾ, ਜਲੰਧਰ, ਹੁਸ਼ਿਆਰਪੁਰ, ਲੁਧਿਆਣਾ, ਨਵਾਂਸ਼ਹਿਰ, ਰੂਪਨਗਰ, ਐੱਸ.ਏ.ਐੱਸ. ਨਗਰ, ਫਤਹਿਗੜ੍ਹ ਸਾਹਿਬ, ਪਟਿਆਲਾ, ਸੰਗਰੂਰ, ਮਲੇਰਕੋਟਲਾ ਅਤੇ ਬਰਨਾਲਾ। ਇਸ ਸਮੇਂ ਪੰਜਾਬ ‘ਚ ਪਿਛਲੇ ਕੁਝ ਦਿਨਾਂ ਤੋਂ ਤਾਪਮਾਨ ‘ਚ ਗਿਰਾਵਟ ਆਈ ਹੈ ਅਤੇ ਪਿਛਲੇ 24 ਘੰਟਿਆਂ ‘ਚ 1.2 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ ਹੈ। ਪੰਜਾਬ ‘ਚ ਪਿਛਲੇ ਕੁਝ ਦਿਨਾਂ ਤੋਂ ਵੈਸਟਰਨ ਡਿਸਟਰਬੈਂਸ ਵੀ ਸਰਗਰਮ ਹੈ, ਜਿਸ ਕਾਰਨ ਚੱਲ ਰਹੀਆਂ ਹਵਾਵਾਂ ਕਾਰਨ ਤਾਪਮਾਨ ‘ਚ ਗਿਰਾਵਟ ਦੇਖਣ ਨੂੰ ਮਿਲ ਰਹੀ ਹੈ।

Facebook Comments

Trending