Connect with us

ਅਪਰਾਧ

ਬਿਕਰਮ ਮਜੀਠੀਆ ਦੀ ਅਗਲੀ ਸੁਣਵਾਈ 10 ਜਨਵਰੀ ਨੂੰ

Published

on

Bikram Majithia's next hearing on January 10

ਚੰਡੀਗੜ੍ਹ : ਪੰਜਾਬ ਤੇ ਹਰਿਆਣਾ ਹਾਈ ਕੋਰਟ ਬੁੱਧਵਾਰ ਨੂੰ ਸੀਨੀਅਰ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਦੀ ਅਗਾਊਂ ਜ਼ਮਾਨਤ ’ਤੇ ਸੁਣਵਾਈ ਕੀਤੀ ਗਈ । ਹਾਈਕੋਰਟ ਨੇ ਅਗਲੀ ਪੇਸ਼ੀ 10 ਜਨਵਰੀ ਤਹਿ ਕੀਤੀ ਹੈ। ਮੋਹਾਲੀ ਕੋਰਟ ਵਲੋਂ ਅਗਾਊਂ ਜ਼ਮਾਨਤ ਦੀ ਮੰਗ ਖਾਰਜ ਹੋਣ ਤੋਂ ਬਾਅਦ ਮਜੀਠੀਆ ਨੇ ਹਾਈ ਕੋਰਟ ਦੀ ਰਜਿਸਟਰੀ ’ਚ ਪਟੀਸ਼ਨ ਦਾਇਰ ਕੀਤੀ ਸੀ।

ਮਜੀਠੀਆ ਦੇ ਖ਼ਿਲਾਫ਼ ਮੋਹਾਲੀ ’ਚ ਐੱਨਡੀਪੀਐੱਸ ਐਕਟ ਦੇ ਤਹਿਤ ਐੱਫਆਈਆਰ ਦਰਜ ਕੀਤੀ ਗਈ ਸੀ। ਇਸ ਮਾਮਲੇ ’ਚ ਮਜੀਠੀਆ ਨੇ ਪਹਿਲਾਂ ਮੋਹਾਲੀ ਦੀ ਜ਼ਿਲ੍ਹਾ ਅਦਾਲਤ ’ਚ ਪਟੀਸ਼ਨ ਦਾਇਰ ਕਰ ਕੇ ਅਗਾਊਂ ਜ਼ਮਾਨਤ ਦਿੱਤੇ ਜਾਣ ਦੀ ਮੰਗ ਕੀਤੀ ਸੀ ਮੋਹਾਲੀ ਜ਼ਿਲ੍ਹਾ ਅਦਾਲਤ ਨੇ ਬਿਕਰਮ ਸਿੰਘ ਮਜੀਠੀਆ ਦੀ ਅਗਾਊਂ ਜ਼ਮਾਨਤ ਅਰਜ਼ੀ ਨੂੰ ਖਾਰਜ ਕਰ ਦਿੱਤਾ ਸੀ। ਇਸ ਤੋਂ ਬਾਅਦ ਮਜੀਠੀਆ ਨੇ ਹਾਈ ਕੋਰਟ ’ਚ ਪਟੀਸ਼ਨ ਦਾਇਰ ਕਰ ਕੇ ਅਗਾਊਂ ਜ਼ਮਾਨਤ ਦਿੱਤੇ ਜਾਣ ਦੀ ਮੰਗ ਕੀਤੀ।

 

Facebook Comments

Trending