ਜਗਰਾਓਂ (ਲੁਧਿਆਣਾ) : ਦਸਮ ਪਿਤਾ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਇਤਿਹਾਸਕ ਗੁਰਦੁਆਰਾ ਗੁਰੂਸਰ ਕਾਉਂਕੇ ਵਿਖੇ ਲਗਾਏ ਗਏ ਖੂਨਦਾਨ ਕੈਂਪ ਵਿਚ ਵੱਡੀ ਗਿਣਤੀ ‘ਚ ਖੂਨਦਾਨੀ ਪਹੁੰਚੇ। ਭਾਈ ਘਨਈਆ ਜੀ ਮਿਸ਼ਨ ਸੇਵਾ ਸੁੁਸਾਇਟੀ ਦੇ ਮੁੱਖ ਸੇਵਾਦਾਰ ਜਥੇਦਾਰ ਤਰਨਜੀਤ ਸਿੰਘ ਨਿਮਾਣਾ ਦੀ ਅਗਵਾਈ ਵਿੱਚ ਲਗਾਏ ਇਸ 495ਵੇਂ ਖੂਨਦਾਨ ਕੈਂਪ ਦਾ ਉਦਘਾਟਨ ਗੁੁਰਦੁੁਆਰਾ ਸਾਹਿਬ ਦੇ ਮੈਨੇਜਰ ਗੁੁਰਜੀਤ ਸਿੰਘ ਨੇ ਕੀਤਾ।
ਇਸ ਮੌਕੇ ਬੁਲਾਰਿਆਂ ਨੇ ਸੰਸਥਾ ਵੱਲੋਂ ਲਗਾਏ ਗਏ ਖੂਨਦਾਨ ਕੈਂਪ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਖੂਨਦਾਨੀ ਵੱਲੋਂ ਇਕ ਯੂਨਿਟ ਖੂਨਦਾਨ ਨਾਲ ਚਾਰ ਮਾਵਾਂ ਦੇ ਬੱਚਿਆ ਦੀਆਂ ਜ਼ਿੰਦਗੀਆਂ ਨੂੰ ਬਚਾਇਆ ਜਾ ਸਕਦਾ ਹੈ। ਖੂਨਦਾਨ ਸੰਸਾਰ ਵਿੱਚ ਸਭ ਤੋਂ ਵੱਡਾ ਪੁੰਨ ਦਾਨ ਹੈ।
ਇਸ ਮੌਕੇ ਖੂਨਦਾਨੀਆਂ ਨੂੰ ਸਰਟੀਫਿਕੇਟ ਅਤੇ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ। ਇਸ ਮੌਕੇ ਤੇ ਭਾਈ ਘਨੱ੍ਹਈਆ ਜੀ ਮਿਸ਼ਨ ਸੇਵਾ ਸੁੁਸਾਇਟੀ ਦੇ ਮੁੱਖ ਸੇਵਾਦਾਰ ਜਥੇਦਾਰ ਤਰਨਜੀਤ ਸਿੰਘ ਨਿਮਾਣਾ ਨੇ ਦੱਸਿਆ ਖੂਨਦਾਨ ਕੈਂਪ ਦੌਰਾਨ 50 ਬਲੱਡ ਯੂਨਿਟ ਗੁੁਰੂ ਨਾਨਕ ਹਸਪਤਾਲ ਦੇ ਸਹਿਯੋਗ ਨਾਲ ਇਕੱਤਰ ਕੀਤਾ ਗਿਆ ਜੋ ਖੂਨਦਾਨ ਲੋੜਵੰਦ ਮਰੀਜ਼ਾਂ ਨੂੰ ਨਿਸ਼ਕਾਮ ਰੂਪ ਵਿੱਚ ਲੈ ਕੇ ਦਿੱਤਾ ਜਾਵੇਗਾ।