ਮਾਸਟਰ ਤਾਰਾ ਸਿੰਘ ਮੈਮੋਰੀਅਲ ਕਾਲਜ ਫ਼ਾਰ ਵਿਮੈਨ,ਲੁਧਿਆਣਾ ਵਿਖੇ ‘ਨੈਵਰ ਗਿਵਅਪ’ ਵੈਲਫੇਅਰ ਸੋਸਾਇਟੀ ਦੁਆਰਾ ‘ਜ਼ਿੰਦਗੀ ਲਾਇਵ’ ਫ਼ਾਊਂਡੇਸ਼ਨ ਦੇ ਸਹਿਯੋਗ ਨਾਲ ਥੈਲੇਸੀਮੀਆ ਮਰੀਜ਼ਾਂ ਦੀ ਜ਼ਿੰਦਗੀ ਲਈ ਖੂਨਦਾਨ ਕੈਂਪ ਲਗਾਇਆ ਗਿਆ। ਇਸ ਕੈਂਪ ਵਿੱਚ ਜਿੱੱਥੇ ਕਾਲਜ ਦੀਆਂ ਵਿਦਿਆਰਥਣਾਂ, NCC ਕੈਡਿਡ, NSS ਵਲੰਟੀਅਰਜ਼ ਅਤੇ ਸਟਾਫ਼ ਨੇ ਬੜੇ ਉਤਸ਼ਾਹ ਨਾਲ ਖੂਨਦਾਨ ਕੀਤਾ,ਉੱਥੇ ਕਾਲਜ ਵਿਚ ਬਾਹਰਲੇ ਵਿਅਕਤੀਆਂ ਨੇ ਬੜੇ ਉਤਸ਼ਾਹ ਨਾਲ ਖੂਨਦਾਨ ਕੈਂਪ ਵਿੱਚ ਹਿੱਸਾ ਲਿਆ।
ਇਸ ਖੂਨਦਾਨ ਕੈਂਪ ਵਿੱਚ 30 ਯੂਨਿਟ ਇੱਕਠੇ ਹੋਏ ।ਇਸ ਮੌਕੇ ਕਾਲਜ ਦੇ ਫਾਇਨ ਆਰਟਸ ਵਿਭਾਗ ਵੱਲੋਂ ਪੋਸਟਰ ਮੇਕਿੰਗ ਪ੍ਰਤਿਯੋਗਿਤਾ ਦਾ ਆਯੋਜਨ ਕੀਤਾ ਗਿਆ। ਕਾਲਜ ਦੇ ਪ੍ਰਿੰਸੀਪਲ ਡਾ. ਕਿਰਨਦੀਪ ਕੌਰ ਨੇ ਵਿਦਿਆਰਥਣਾਂ ਦੇ ਉਤਸ਼ਾਹ ਨੂੰ ਦੇਖ ਕੇ ਖੁਸ਼ੀ ਜ਼ਾਹਿਰ ਕਰਦਿਆਂ ਭਵਿੱਖ ਵਿੱਚ ਵੀ ਇਸ ਤਰ੍ਹਾਂ ਦੇ ਨੇਕ ਕੰਮ ਕਰਨ ਲਈ ਪ੍ਰੇਰਿਤ ਕੀਤਾ। ਕਾਲਜ ਦੀ ਪ੍ਰਬੰਧਕੀ ਕਮੇਟੀ ਦੇ ਪ੍ਰਧਾਨ ਨੇ ਇਸ ਮਹਾਨ ਖੂਨਦਾਨ ਕੈਂਪ ਦੇ ਸਫ਼ਲ ਆਯੋਜਨ ਲਈ ਕਾਲਜ ਦੇ ਪ੍ਰਿੰਸੀਪਲ,ਸਟਾਫ਼,ਵਿਦਿਆਰਥਣਾਂ ਅਤੇ ਸਹਿਯੋਗੀ ਸੰਗਠਨਾਂ ਨੂੰ ਵਧਾਈ ਦਿੱਤੀ।