Connect with us

ਲੁਧਿਆਣਾ ਨਿਊਜ਼

Breaking: AAP ਨੇ ਲੁਧਿਆਣਾ ਉਪ ਚੋਣ ਲਈ ਉਮੀਦਵਾਰ ਦਾ ਕੀਤਾ ਐਲਾਨ

Published

on

ਲੁਧਿਆਣਾ: ਪੰਜਾਬ ਵਿੱਚ ਇੱਕ ਵਾਰ ਫਿਰ ਜ਼ਿਮਨੀ ਚੋਣਾਂ ਹੋਣ ਜਾ ਰਹੀਆਂ ਹਨ। ਦੱਸ ਦੇਈਏ ਕਿ ਲੁਧਿਆਣਾ ਦੀ ਪੱਛਮੀ ਵਿਧਾਨ ਸਭਾ ਸੀਟ ‘ਤੇ ਹੋਣ ਵਾਲੀ ਜ਼ਿਮਨੀ ਚੋਣ ਦੀਆਂ ਤਿਆਰੀਆਂ ਤੇਜ਼ ਹੋ ਗਈਆਂ ਹਨ। ਹੁਣ ਇਸ ਸਬੰਧੀ ਆਮ ਆਦਮੀ ਪਾਰਟੀ ਨੇ ਆਪਣੇ ਉਮੀਦਵਾਰ ਦਾ ਐਲਾਨ ਕਰ ਦਿੱਤਾ ਹੈ।‘ਆਪ’ ਵੱਲੋਂ ਜਾਰੀ ਸੂਚੀ ਅਨੁਸਾਰ ਸੰਜੀਵ ਅਰੋੜਾ ਨੂੰ ਲੁਧਿਆਣਾ ਪੱਛਮੀ ਵਿਧਾਨ ਸਭਾ ਸੀਟ ਤੋਂ ਉਮੀਦਵਾਰ ਐਲਾਨਿਆ ਗਿਆ ਹੈ। ਇਸ ਹਲਕੇ ਤੋਂ ਰਾਜ ਸਭਾ ਮੈਂਬਰ ਸੰਜੀਵ ਅਰੋੜਾ ਨੂੰ ਟਿਕਟ ਦਿੱਤੀ ਗਈ ਹੈ।

ਦੱਸ ਦੇਈਏ ਕਿ ਇਹ ਸੀਟ ਹਲਕਾ ਪੱਛਮੀ ਲੁਧਿਆਣਾ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਗੁਰਪ੍ਰੀਤ ਗੋਗੀ ਦੀ ਮੌਤ ਤੋਂ ਬਾਅਦ ਖਾਲੀ ਹੋਈ ਹੈ। ਚੋਣ ਕਮਿਸ਼ਨ ਜਲਦੀ ਹੀ ਇਸ ਸੀਟ ‘ਤੇ ਉਪ ਚੋਣਾਂ ਕਰਵਾਏਗਾ। ਜ਼ਿਮਨੀ ਚੋਣ ਨੂੰ ਲੈ ਕੇ ਹਲਕਾ ਪੱਛਮੀ ਵਿੱਚ ਸਿਆਸਤਦਾਨ ਸਰਗਰਮ ਹੋ ਗਏ ਹਨ। ਤੁਹਾਨੂੰ ਇਹ ਵੀ ਦੱਸ ਦੇਈਏ ਕਿ ਇਸ ਸੀਟ ‘ਤੇ ਚੁਣੇ ਗਏ ਨਵੇਂ ਵਿਧਾਇਕ ਕਰੀਬ ਡੇਢ ਸਾਲ ਤੱਕ ਕੰਮ ਕਰ ਸਕਣਗੇ।

Facebook Comments

Trending