ਦੁਰਘਟਨਾਵਾਂ
Breaking: ਪੰਜਾਬ ਪੁਲਿਸ ਦੇ ACP ਤੇ ਗੰਨਮੈਨ ਦੀ ਭਿ.ਆਨਕ ਹਾ/ਦਸੇ ‘ਚ ਮੌ/ਤ
Published
1 year agoon
By
Lovepreet
ਸਮਰਾਲਾ : ਸਮਰਾਲਾ ਦੇ ਦਿਆਲਪੁਰਾ ਬਾਈਪਾਸ ‘ਤੇ ਬਾਅਦ ਦੁਪਹਿਰ ਕਰੀਬ 3:30 ਵਜੇ ਸਾਹਮਣੇ ਤੋਂ ਆ ਰਹੀ ਪੁਲਸ ਮੁਲਾਜ਼ਮਾਂ ਦੀ ਫਾਰਚੂਨਰ ਕਾਰ ਅਤੇ ਸਕਾਰਪੀਓ ਕਾਰ ਵਿਚਾਲੇ ਜ਼ਬਰਦਸਤ ਟੱਕਰ ਹੋ ਗਈ, ਜਿਸ ਕਾਰਨ ਫਾਰਚੂਨਰ ਕਾਰ ਨੂੰ ਅੱਗ ਲੱਗ ਗਈ। ਇਸ ਦਰਦਨਾਕ ਹਾਦਸੇ ਵਿੱਚ ਲੁਧਿਆਣਾ ਵਿੱਚ ਤਾਇਨਾਤ ਏ.ਸੀ.ਪੀ. ਸੰਦੀਪ ਸਿੰਘ ਅਤੇ ਉਸ ਦੇ ਗੰਨਮੈਨ ਦੀ ਮੌਤ ਹੋ ਗਈ ਜਦਕਿ ਪੁਲਿਸ ਅਧਿਕਾਰੀ ਦੀ ਗੱਡੀ ਦੇ ਡਰਾਈਵਰ ਦੀ ਹਾਲਤ ਗੰਭੀਰ ਬਣੀ ਹੋਈ ਹੈ।
ਜਾਣਕਾਰੀ ਮਿਲੀ ਹੈ ਕਿ ਏਸੀਪੀ ਸੰਦੀਪ ਸਿੰਘ ਦੇਰ ਰਾਤ ਚੰਡੀਗੜ੍ਹ ਤੋਂ ਲੁਧਿਆਣਾ ਆ ਰਹੇ ਸਨ। ਸਮਰਾਲਾ ਨੇੜੇ ਦਿਆਲਪੁਰਾ ਬਾਈਪਾਸ ਨੇੜੇ ਉਸ ਦੀ ਫਾਰਚੂਨਰ ਸਾਹਮਣੇ ਤੋਂ ਆ ਰਹੀ ਸਕਾਰਪੀਓ ਕਾਰ ਨਾਲ ਟਕਰਾ ਗਈ। ਟੱਕਰ ਇੰਨੀ ਜ਼ਬਰਦਸਤ ਸੀ ਕਿ ਫਾਰਚੂਨਰ ਗੱਡੀ ਨੂੰ ਅੱਗ ਲੱਗ ਗਈ ਅਤੇ ਪੁਲਸ ਨੇ ਮੌਕੇ ‘ਤੇ ਪਹੁੰਚ ਕੇ ਅੱਗ ਬੁਝਾਉਣ ਲਈ ਫਾਇਰ ਬ੍ਰਿਗੇਡ ਦੀ ਮਦਦ ਲਈ ਅਤੇ ਜ਼ਖਮੀ ਪੁਲਸ ਅਧਿਕਾਰੀ, ਉਸ ਦੇ ਗੰਨਮੈਨ ਅਤੇ ਡਰਾਈਵਰ ਨੂੰ ਜ਼ਖਮੀ ਹਾਲਤ ‘ਚ ਸਮਰਾਲਾ ਹਸਪਤਾਲ ਪਹੁੰਚਾਇਆ। ਜਿੱਥੇ ਡਾਕਟਰਾਂ ਨੇ ਏਸੀਪੀ ਸੰਦੀਪ ਸਿੰਘ ਅਤੇ ਉਸ ਦੇ ਗੰਨਮੈਨ ਨੂੰ ਮ੍ਰਿਤਕ ਐਲਾਨ ਦਿੱਤਾ।
ਥਾਣਾ ਸਮਰਾਲਾ ਦੇ ਐਸਐਚਓ ਰਾਓ ਬਰਿੰਦਰ ਸਿੰਘ ਨੇ ਦੱਸਿਆ ਕਿ ਉਹ ਤੁਰੰਤ ਰਾਤ ਨੂੰ ਮੌਕੇ ’ਤੇ ਪੁੱਜੇ ਅਤੇ ਹਾਦਸਾ ਇੰਨਾ ਭਿਆਨਕ ਸੀ ਕਿ ਪੁਲੀਸ ਮੁਲਾਜ਼ਮ ਸੰਦੀਪ ਸਿੰਘ ਅਤੇ ਉਸ ਦੇ ਗੰਨਮੈਨ ਨੂੰ ਬੜੀ ਮੁਸ਼ਕਲ ਨਾਲ ਬਾਹਰ ਕੱਢਣਾ ਪਿਆ ਅਤੇ ਆਪਣੀ ਜਾਨ ਬਚਾਉਣ ਦੀ ਕੋਸ਼ਿਸ਼ ਕੀਤੀ ਗਈ। ਏਸੀਪੀ ਸੰਦੀਪ ਸਿੰਘ ਅਤੇ ਉਸ ਦੇ ਗੰਨਮੈਨ ਦੀ ਜਾਨ ਨਹੀਂ ਬਚਾਈ ਜਾ ਸਕੀ।
You may like
-
ਪੰਜਾਬ ਰੋਡਵੇਜ਼ ਦੀ ਬੱਸ ਨਾਲ ਵਾਪਰਿਆ ਭਿ. ਆਨਕ ਹਾ. ਦਸਾ, ਵਿਚਕਾਰ ਫਸ ਗਿਆ ਡਰਾਈਵਰ
-
ਪੰਜਾਬ ਪੁਲਿਸ ਨੇ ਖ਼/ਤਰਨਾਕ ਗਿਰੋਹ ਦੇ 2 ਮੈਂਬਰਾਂ ਨੂੰ ਕੀਤਾ ਗ੍ਰਿਫ਼ਤਾਰ, ਇਹ ਸਾਮਾਨ ਗੋਇਆ ਬਰਾਮਦ
-
ਪੰਜਾਬ ਪੁਲਿਸ ਨੇ ਅਗਵਾ ਕੀਤਾ ਬੱਚਾ ਕੀਤਾ ਬਰਾਮਦ, ਮਾਮਲੇ ‘ਚ ਕੀਤੇ ਵੱਡੇ ਖੁਲਾਸੇ
-
ਪੰਜਾਬ ‘ਚ ਬੱਚਿਆਂ ਨਾਲ ਭਰੀ ਸਕੂਲੀ ਬੱਸ ਹਾ/ਦਸਾਗ੍ਰਸਤ, ਹੁਣੇ ਹੁਣੇ ਆਈ ਵੱਡੀ ਖ਼ਬਰ
-
ਪੁਲਿਸ ਰਿਮਾਂਡ ‘ਤੇ ਅੰਮ੍ਰਿਤਪਾਲ ਸਿੰਘ ਦਾ ਗੰਨਮੈਨ, ਹੋ ਸਕਦਾ ਹੈ ਵੱਡਾ ਖੁਲਾਸਾ
-
ਕੈਨੇਡਾ ‘ਚ ਪੰਜਾਬੀ ਨੌਜਵਾਨ ਨਾਲ ਹੋਇਆ ਹਾਦਸਾ, ਪਰਿਵਾਰ ਸਦਮੇ ‘ਚ