Connect with us

ਦੁਰਘਟਨਾਵਾਂ

Breaking: ਪੰਜਾਬ ‘ਚ ਫਿਰ ਹੋਈ ਗੈਸ ਲੀਕ, ਮਚੀ ਭਾਜੜ

Published

on

ਪਟਿਆਲਾ: ਜ਼ਿਲ੍ਹਾ ਪਟਿਆਲਾ ਦੇ ਹਲਕਾ ਰਾਜਪੁਰਾ ਵਿੱਚ ਲਿਬਰਟੀ ਚੌਕ ਨੇੜੇ ਇੱਕ ਕੋਲਡ ਸਟੋਰ ਵਿੱਚ ਜ਼ਹਿਰੀਲੀ ਗੈਸ ਲੀਕ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਘਟਨਾ ਦੌਰਾਨ ਕਈ ਮੁਲਾਜ਼ਮ ਬੇਹੋਸ਼ ਹੋ ਗਏ, ਜਿਨ੍ਹਾਂ ਨੂੰ ਤੁਰੰਤ ਹਸਪਤਾਲ ਦਾਖਲ ਕਰਵਾਇਆ ਗਿਆ। ਇਸ ਸਬੰਧੀ ਪੰਜਾਬ ਦੇ ਸਿਹਤ ਮੰਤਰੀ ਡਾ: ਬਲਬੀਰ ਸਿੰਘ ਮੌਕੇ ‘ਤੇ ਪਹੁੰਚੇ, ਜਿਨ੍ਹਾਂ ਨੇ ਸਿਹਤ ਵਿਭਾਗ ਦੀ ਟੀਮ ਸਮੇਤ ਪਟਿਆਲਾ ਦੇ ਡਿਪਟੀ ਕਮਿਸ਼ਨਰ ਅਤੇ ਐਸ.ਐਸ.ਪੀ. ਪਟਿਆਲਾ ਨੂੰ ਤੁਰੰਤ ਸੂਚਿਤ ਕੀਤਾ।

ਇਸ ਤੋਂ ਬਾਅਦ ਪੂਰਾ ਪ੍ਰਸ਼ਾਸਨ ਮੌਕੇ ‘ਤੇ ਪਹੁੰਚ ਗਿਆ। ਅੰਦਰ ਫਸੇ ਮਜ਼ਦੂਰਾਂ ਨੂੰ ਬਾਹਰ ਕੱਢ ਲਿਆ ਗਿਆ ਹੈ। ਇਸ ਪੂਰੀ ਘਟਨਾ ਦੌਰਾਨ ਫਾਇਰ ਬ੍ਰਿਗੇਡ ਦੇ 4 ਕਰਮਚਾਰੀ ਵੀ ਬੇਹੋਸ਼ ਹੋ ਗਏ, ਜਿਨ੍ਹਾਂ ਨੂੰ ਤੁਰੰਤ ਰਾਜਪੁਰਾ ਦੇ ਸਿਵਲ ਹਸਪਤਾਲ ‘ਚ ਦਾਖਲ ਕਰਵਾਇਆ ਗਿਆ।

ਇਸ ਤੋਂ ਇਲਾਵਾ ਆਸਪਾਸ ਦੇ ਇਲਾਕੇ ਨੂੰ ਵੀ ਖਾਲੀ ਕਰਵਾ ਲਿਆ ਗਿਆ। ਪਟਿਆਲਾ ਦੇ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਉਨ੍ਹਾਂ ਦਾ ਹਾਲ ਚਾਲ ਜਾਣਨ ਲਈ ਪੁੱਜੇ। ਡਾ: ਬਲਬੀਰ ਸਿੰਘ ਨੇ ਕਿਹਾ ਕਿ ਘਬਰਾਉਣ ਦੀ ਲੋੜ ਨਹੀਂ ਹੈ। ਉਨ੍ਹਾਂ ਦੱਸਿਆ ਕਿ ਇਸ ਮੁਹਿੰਮ ਦੌਰਾਨ ਸਾਨੂੰ ਸੂਚਨਾ ਮਿਲੀ ਕਿ ਇਸ ਸਟੋਰ ‘ਚ ਗੈਸ ਲੀਕ ਹੋ ਗਈ ਹੈ, ਜਿਸ ਤੋਂ ਬਾਅਦ ਅਸੀਂ ਮੌਕੇ ‘ਤੇ ਪਹੁੰਚੇ |

Facebook Comments

Trending