Connect with us

ਪੰਜਾਬ ਨਿਊਜ਼

Breaking: ਨਾਕੇ ‘ਤੇ ਖੜ੍ਹੇ ਪੰਜਾਬ ਪੁਲਿਸ ਦੇ ਜਵਾਨਾਂ ‘ਤੇ ਫਾਇਰਿੰਗ! ਪੜ੍ਹੋ ਪੂਰੀ ਖ਼ਬਰ

Published

on

ਬਰਨਾਲਾ : ਅੱਜ ਸਵੇਰੇ ਬਰਨਾਲਾ-ਮਾਨਸਾ ਰੋਡ ’ਤੇ ਨਾਕੇ ’ਤੇ ਜਾਂਚ ਕਰ ਰਹੀ ਪੁਲੀਸ ਪਾਰਟੀ ’ਤੇ ਫਾਇਰਿੰਗ ਹੋ ਗਈ। ਇਸ ਦੌਰਾਨ ਪੁਲਿਸ ਨੇ ਵੀ ਜਵਾਬੀ ਕਾਰਵਾਈ ਕੀਤੀ ਅਤੇ ਕਾਰ ਚਾਲਕ ਦੀ ਲੱਤ ਵਿੱਚ ਗੋਲੀ ਲੱਗ ਗਈ। ਉਸ ਨੂੰ ਇਲਾਜ ਲਈ ਹਸਪਤਾਲ ਲਿਜਾਇਆ ਗਿਆ ਅਤੇ ਉਸ ਦੇ ਸਾਥੀ ਨੂੰ ਵੀ ਗ੍ਰਿਫਤਾਰ ਕਰ ਲਿਆ ਗਿਆ ਹੈ। ਉਸ ਦੀ ਕਾਰ ਵਿਚੋਂ ਨਸ਼ੀਲੀਆਂ ਗੋਲੀਆਂ ਅਤੇ ਹਥਿਆਰ ਬਰਾਮਦ ਹੋਏ ਹਨ।

ਬਰਨਾਲਾ ਦੇ ਐਸ.ਐਸ.ਪੀ. ਨੇ ਦੱਸਿਆ ਕਿ ਪੁਲਸ ਪਾਰਟੀ ਨੇ ਬਰਨਾਲਾ-ਮਾਨਸਾ ਰੋਡ ‘ਤੇ ਨਾਕਾਬੰਦੀ ਕੀਤੀ ਹੋਈ ਸੀ। ਇਸ ਦੌਰਾਨ ਇਕ ਕਾਰ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਗਈ ਪਰ ਤੇਜ਼ ਰਫਤਾਰ ਨਾਲ ਆ ਰਹੀ ਗੱਡੀ ਨੇ ਸਾਹਮਣੇ ਤੋਂ ਫਾਇਰਿੰਗ ਸ਼ੁਰੂ ਕਰ ਦਿੱਤੀ।ਪੁਲਿਸ ਨੇ ਵੀ ਜਵਾਬੀ ਕਾਰਵਾਈ ਕੀਤੀ। ਇਸ ਦੌਰਾਨ ਇੱਕ ਕਾਰ ਸਵਾਰ ਦੀ ਲੱਤ ਵਿੱਚ ਗੋਲੀ ਲੱਗੀ ਅਤੇ ਉਸ ਨੂੰ ਸਰਕਾਰੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ।ਉਸ ਦੇ ਸਾਥੀ ਨੂੰ ਵੀ ਗ੍ਰਿਫਤਾਰ ਕਰ ਲਿਆ ਗਿਆ ਹੈ। ਗੱਡੀ ‘ਚੋਂ ਵੱਡੀ ਮਾਤਰਾ ‘ਚ ਨਸ਼ੀਲੀਆਂ ਗੋਲੀਆਂ ਬਰਾਮਦ ਹੋਈਆਂ ਹਨ। ਕਾਰ ‘ਚ ਸਵਾਰ ਵਿਅਕਤੀ ਕੋਲ ਮੌਜੂਦ ਹਥਿਆਰ (ਰਿਵਾਲਵਰ) ਵੀ ਬਰਾਮਦ ਕਰ ਲਿਆ ਗਿਆ ਹੈ।ਐਸਐਸਪੀ ਬਰਨਾਲਾ ਨੇ ਦੱਸਿਆ ਕਿ ਫੜੇ ਗਏ ਮੁਲਜ਼ਮਾਂ ਖ਼ਿਲਾਫ਼ 10 ਤੋਂ 12 ਕੇਸ ਦਰਜ ਹਨ। ਇਨ੍ਹਾਂ ਦੇ ਕਿਸੇ ਗੈਂਗ ਨਾਲ ਸਬੰਧ ਹੋਣ ਦੀ ਵੀ ਸੂਚਨਾ ਹੈ ਪਰ ਫਿਲਹਾਲ ਇਹ ਜਾਂਚ ਦਾ ਵਿਸ਼ਾ ਹੈ। ਪੁਲਿਸ ਪੂਰੇ ਮਾਮਲੇ ਦੀ ਬਾਰੀਕੀ ਨਾਲ ਜਾਂਚ ਕਰ ਰਹੀ ਹੈ।

Facebook Comments

Trending