ਪੰਜਾਬ ਨਿਊਜ਼

Breaking : ਪੰਜਾਬ ਦੇ ਸਕੂਲਾਂ ਵਿੱਚ ਛੁੱਟੀ ਦਾ ਐਲਾਨ

Published

on

ਮੋਹਾਲੀ : (ਭੁੱਲਰ) ਪੰਜਾਬ ਦੇ ਸਕੂਲਾਂ ਨਾਲ ਜੁੜੀ ਵੱਡੀ ਖਬਰ ਸਾਹਮਣੇ ਆਈ ਹੈ। ਜਾਣਕਾਰੀ ਮੁਤਾਬਕ ਸੂਬੇ ਭਰ ਦੇ ਸਕੂਲਾਂ ‘ਚ ਭਲਕੇ ਤੋਂ ਛੁੱਟੀ ਦਾ ਐਲਾਨ ਕਰ ਦਿੱਤਾ ਗਿਆ ਹੈ। ਸਕੂਲਾਂ ਵਿੱਚ 21 ਮਈ ਤੋਂ 30 ਜੂਨ ਤੱਕ ਛੁੱਟੀਆਂ ਹੋਣਗੀਆਂ। ਵਧਦੀ ਗਰਮੀ ਦੇ ਮੱਦੇਨਜ਼ਰ ਮੁੱਖ ਮੰਤਰੀ ਭਗਵੰਤ ਮਾਨ ਨੇ ਇਹ ਫੈਸਲਾ ਲਿਆ ਹੈ। ਗਰਮੀ ਕਾਰਨ ਗਰਮੀਆਂ ਦੀਆਂ ਛੁੱਟੀਆਂ ਦਾ ਐਲਾਨ ਕਰ ਦਿੱਤਾ ਗਿਆ ਹੈ।

ਇਸ ਦੇ ਨਾਲ ਹੀ ਮੌਸਮ ਵਿਭਾਗ ਨੇ ਆਉਣ ਵਾਲੇ ਦਿਨਾਂ ‘ਚ ਵਧਦੀ ਗਰਮੀ ਨੂੰ ਲੈ ਕੇ ਰੈੱਡ ਅਲਰਟ ਜਾਰੀ ਕੀਤਾ ਹੈ। ਦੱਸ ਦਈਏ ਕਿ ਵਧਦੀ ਗਰਮੀ ਦੇ ਮੱਦੇਨਜ਼ਰ ਸਰਕਾਰ ਨੇ ਪਹਿਲਾਂ ਸਕੂਲਾਂ ਦੇ ਸਮੇਂ ‘ਚ ਬਦਲਾਅ ਕੀਤਾ ਸੀ, ਜਿਸ ਕਾਰਨ ਅੱਜ ਤੋਂ ਸਵੇਰੇ 7.30 ਵਜੇ ਤੋਂ ਦੁਪਹਿਰ 12 ਵਜੇ ਤੱਕ ਸਕੂਲ ਖੋਲ੍ਹਣ ਦਾ ਫੈਸਲਾ ਕੀਤਾ ਗਿਆ ਸੀ ਪਰ ਵਧਦੀ ਗਰਮੀ ਕਾਰਨ ਪੰਜਾਬ, ਗਰਮੀਆਂ ਦੀਆਂ ਛੁੱਟੀਆਂ ਦਾ ਐਲਾਨ ਕਰ ਦਿੱਤਾ ਗਿਆ ਹੈ। ਪੰਜਾਬ ਵਿੱਚ ਤਾਪਮਾਨ 45 ਡਿਗਰੀ ਦੇ ਪਾਰ ਜਾ ਰਿਹਾ ਹੈ।

Facebook Comments

Trending

Copyright © 2020 Ludhiana Live Media - All Rights Reserved.