Connect with us

ਅਪਰਾਧ

Breaking News : ਰੋੜਾਂ ਰੁਪਏ ਸਮੇਤ ਫੜਿਆ ਗਿਆ ਡਰੱਗ ਇੰਸਪੈਕਟਰ ! ਹੋਏ ਵੱਡੇ ਖੁਲਾਸੇ

Published

on

ਚੰਡੀਗੜ੍ਹ : ਪੰਜਾਬ ਪੁਲਿਸ ਦੀ ਐਂਟੀ ਨਾਰਕੋਟਿਕਸ ਟਾਸਕ ਫੋਰਸ (ਏ.ਐਨ.ਟੀ.ਐਫ.) ਨੇ ਐਸ.ਏ.ਐਸ. ਸ਼ਹਿਰ ਵਿੱਚੋਂ ਇੱਕ ਡਰੱਗ ਇੰਸਪੈਕਟਰ ਨੂੰ ਗ੍ਰਿਫਤਾਰ ਕਰਨ ਵਿੱਚ ਵੱਡੀ ਸਫਲਤਾ ਹਾਸਿਲ ਕੀਤੀ ਗਈ ਹੈ। ਮੁਲਜ਼ਮ ਗੈਰ-ਕਾਨੂੰਨੀ ਨਸ਼ੀਲੇ ਪਦਾਰਥਾਂ ਦੀ ਤਸਕਰੀ, ਮੈਡੀਕਲ ਸਟੋਰਾਂ ਨਾਲ ਸਬੰਧਤ ਨਸ਼ੀਲੇ ਪਦਾਰਥਾਂ ਦੀ ਤਸਕਰੀ ਅਤੇ ਡਰੱਗ ਮਨੀ ਲਾਂਡਰਿੰਗ ਵਿੱਚ ਮਦਦ ਕਰ ਰਿਹਾ ਸੀ।

ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਪੰਜਾਬ ਪੁਲਿਸ ਦੇ ਡੀ.ਜੀ.ਪੀ. ਗੌਰਵ ਯਾਦਵ ਨੇ ਦੱਸਿਆ ਕਿ ਮੁਲਜ਼ਮ ਜੇਲ੍ਹ ਅੰਦਰ ਬੰਦ ਨਸ਼ਾ ਤਸਕਰਾਂ ਦੇ ਸੰਪਰਕ ਵਿੱਚ ਸੀ ਅਤੇ ਬਾਹਰੋਂ ਉਨ੍ਹਾਂ ਦੇ ਨਸ਼ਾ ਤਸਕਰੀ ਦੇ ਨੈੱਟਵਰਕ ਵਿੱਚ ਮਦਦ ਕਰ ਰਿਹਾ ਸੀ।
ਗੰਭੀਰ ਵਿੱਤੀ ਬੇਨਿਯਮੀਆਂ ਸਾਹਮਣੇ ਆਈਆਂ, ਜਿਸ ਤਹਿਤ ਏ.ਟੀ.ਐਫ ਨੇ 7.09 ਕਰੋੜ ਰੁਪਏ ਵਾਲੇ 24 ਬੈਂਕ ਖਾਤਿਆਂ ਦੀ ਪਛਾਣ ਕੀਤੀ ਅਤੇ ਉਨ੍ਹਾਂ ਨੂੰ ਫ੍ਰੀਜ਼ ਕਰ ਦਿੱਤਾ ਹੈ। ਇਸ ਤੋਂ ਇਲਾਵਾ 2 ਬੈਂਕ ਲਾਕਰ ਵੀ ਜ਼ਬਤ ਕੀਤੇ ਗਏ ਹਨ।

ਡੀ.ਜੀ.ਪੀ ਨੇ ਦੱਸਿਆ ਕਿ ਏ.ਐਨ.ਟੀ.ਐਫ. ਨੇ 1.49 ਕਰੋੜ ਰੁਪਏ ਨਕਦ, 260 ਗ੍ਰਾਮ ਸੋਨਾ ਅਤੇ ਵਿਦੇਸ਼ੀ ਕਰੰਸੀ ਬਰਾਮਦ ਕੀਤੀ ਹੈ। ਇਸ ਤੋਂ ਇਲਾਵਾ, ਗੈਰ-ਕਾਨੂੰਨੀ ਗਤੀਵਿਧੀਆਂ ਤੋਂ ਹਾਸਲ ਕੀਤੀਆਂ ਮਹੱਤਵਪੂਰਨ ਸੰਪਤੀਆਂ ਦੀ ਪਛਾਣ ਕੀਤੀ ਗਈ, ਜਿਸ ਵਿੱਚ ਜ਼ੀਰਕਪੁਰ ਅਤੇ ਡੱਬਵਾਲੀ ਵਿੱਚ 2.40 ਕਰੋੜ ਰੁਪਏ ਦੀ ਰੀਅਲ ਅਸਟੇਟ ਜਾਇਦਾਦ ਸ਼ਾਮਲ ਹੈ।

Facebook Comments

Trending