ਅੰਮ੍ਰਿਤਸਰ: ਅੰਮ੍ਰਿਤਸਰ ‘ਚ ਭਾਜਪਾ ਦੇ ਪ੍ਰੋਗਰਾਮ ਦਾ ਵਿਰੋਧ ਕਰਨ ਆਏ ਕਿਸਾਨਾਂ ‘ਤੇ ਪਾਰਟੀ ਵਰਕਰਾਂ ਵੱਲੋਂ ਇੱਟਾਂ-ਪੱਥਰ ਸੁੱਟਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਦੌਰਾਨ ਅੱਧੀ ਦਰਜਨ ਦੇ ਕਰੀਬ ਕਿਸਾਨ ਜ਼ਖ਼ਮੀ ਹੋ ਗਏ। ਕਿਸਾਨਾਂ ਦਾ ਦੋਸ਼ ਹੈ ਕਿ ਇਸ ਮਾਮਲੇ ਸਬੰਧੀ ਪੁਲੀਸ ਵੱਲੋਂ ਕੋਈ ਕਾਰਵਾਈ ਨਹੀਂ ਕੀਤੀ ਜਾ ਰਹੀ। ਇਸ ਸਬੰਧੀ ਅੱਜ ਕਿਸਾਨਾਂ ਨੇ ਐਸ.ਐਸ.ਪੀ. ਦਿਹਾਤੀ ਦਫ਼ਤਰ ਦਾ ਘਿਰਾਓ ਕਰਨ ਜਾ ਰਹੇ ਹਨ।
ਦੱਸ ਦੇਈਏ ਕਿ ਅੰਮ੍ਰਿਤਸਰ ਦੇ ਪਿੰਡ ਭਿੱਟੇਵੱਡ ਵਿੱਚ ਭਾਜਪਾ ਆਗੂ ਮੁਖਵਿੰਦਰ ਸਿੰਘ ਵੱਲੋਂ ਇੱਕ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ ਸੀ। ਇਸ ਤੋਂ ਬਾਅਦ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਵਰਕਰ ਇਸ ਦਾ ਵਿਰੋਧ ਕਰਨ ਲਈ ਆ ਗਏ ਅਤੇ ਉਨ੍ਹਾਂ ਦੀ ਮੁਖਤਾਰ ਸਿੰਘ, ਅਨੂਪ ਸਿੰਘ ਅਤੇ ਤਜਿੰਦਰ ਸਿੰਘ ਨਾਲ ਬਹਿਸ ਹੋ ਗਈ। ਇਸ ਤੋਂ ਬਾਅਦ ਮਾਮਲਾ ਇੰਨਾ ਵੱਧ ਗਿਆ ਕਿ ਭਾਜਪਾ ਵਰਕਰਾਂ ਵੱਲੋਂ ਕਿਸਾਨਾਂ ‘ਤੇ ਇੱਟਾਂ-ਪੱਥਰ ਸੁੱਟੇ ਗਏ। ਕਿਸਾਨਾਂ ਦਾ ਦੋਸ਼ ਹੈ ਕਿ ਇਸ ਦੌਰਾਨ ਪੁਲੀਸ ਵੱਲੋਂ ਕੋਈ ਕਾਰਵਾਈ ਨਹੀਂ ਕੀਤੀ ਗਈ। ਇਸ ਕਾਰਨ ਅੱਜ ਕਿਸਾਨਾਂ ਨੇ ਐਸ.ਐਸ.ਪੀ. ਦਿਹਾਤੀ ਦਫ਼ਤਰ ਦਾ ਘਿਰਾਓ ਕਰਨਗੇ। ਉਨ੍ਹਾਂ ਦਾ ਕਹਿਣਾ ਹੈ ਕਿ ਜਦੋਂ ਤੱਕ ਇਸ ਮਾਮਲੇ ਵਿੱਚ ਕਾਰਵਾਈ ਨਹੀਂ ਹੁੰਦੀ ਉਨ੍ਹਾਂ ਦਾ ਧਰਨਾ ਜਾਰੀ ਰਹੇਗਾ।