Connect with us

ਪੰਜਾਬ ਨਿਊਜ਼

ਪੰਜਾਬ ਸਮੇਤ ਪੂਰੇ ਦੇਸ਼ ‘ਚ ਇਸ ਤਾਰੀਖ਼ ਤੱਕ ਨਹੀਂ ਵਿਕਣਗੀਆਂ ‘ਇੱਟਾਂ’

Published

on

'Bricks' will not be sold till this date in the entire country including Punjab.

ਲੁਧਿਆਣਾ : ਕੇਂਦਰ ਸਰਕਾਰ ਦੀਆਂ ਗਲਤ ਨੀਤੀਆਂ ਦੇ ਵਿਰੋਧ ‘ਚ ’ਆਲ ਇੰਡੀਆ ਬਰਿੱਕ ਐਂਡ ਟਾਇਲ ਮੈਨੁਫੈਕਚਰਜ਼ ਫੈਡਰੇਸ਼ਨ’ ਵੱਲੋਂ ਬੰਦ ਦੇ ਸੱਦੇ ’ਤੇ ਦੇਸ਼ ਭਰ ਦੇ ਭੱਠੇ ਅਣਮਿੱਥੇ ਸਮੇਂ ਲਈ ਬੰਦ ਕਰ ਦਿੱਤੇ ਗਏ ਹਨ। ਇਸ ਅੰਦੋਲਨ ਦੇ ਦੂਸਰੇ ਪੜਾਅ ਦਾ ਐਲਾਨ ਕਰਦਿਆਂ ਭੱਠਾ ਅਤੇ ਟਾਇਲ ਐਸੋਸੀਏਸ਼ਨ ਦੇ ਰਾਸ਼ਟਰੀ ਮਹਾਮੰਤਰੀ ਓਮਵੀਰ ਨੇ ਦੇਸ਼ ਭਰ ‘ਚ 12 ਸਤੰਬਰ ਤੋਂ 17 ਸਤੰਬਰ ਤੱਕ ਇੱਟਾਂ ਦੀ ਵਿਕਰੀ ਬੰਦ ਕਰਨ ਦੀ ਅਪੀਲ ਕੀਤੀ ਹੈ।

ਲਾਲ ਇੱਟਾਂ ਦੀ ਵਿਕਰੀ ‘ਤੇ ਜੀ. ਐੱਸ. ਟੀ. ਦਰਾਂ ‘ਚ ਬੇਤਹਾਸ਼ਾ ਵਾਧਾ, ਕੋਲੇ ਦੇ ਮੁੱਲ ‘ਚ ਲਗਾਤਾਰ ਵਾਧੇ ਦੇ ਕਾਰਨ ਭੱਠਾ ਮਾਲਕਾਂ ਵੱਲੋਂ ਇਹ ਫ਼ੈਸਲਾ ਲਿਆ ਗਿਆ ਹੈ। ਇਸੇ ਅਪੀਲ ਦੇ ਤਹਿਤ ਇਸ ਅੰਦੋਲਨ ਨੂੰ ਜਿੱਥੇ ਦੂਜੇ ਸੂਬਿਆਂ ’ਚ ਭਰਵਾਂ ਹੁੰਗਾਰਾ ਮਿਲ ਰਿਹਾ ਹੈ, ਉੱਥੇ ਹੀ ਪੰਜਾਬ ਭੱਠਾ ਮਾਲਕ ਐਸੋਸੀਏਸ਼ਨ ਨੇ ਵੀ ਇਸ ਦਾ ਪੁਰਜ਼ੋਰ ਸਮਰਥਨ ਕੀਤਾ ਹੈ। ਪੰਜਾਬ ਐਸੋਸੀਏਸ਼ਨ ਦੇ ਚੇਅਰਮੈਨ ਹਰਵਿੰਦਰ ਸਿੰਘ ਸੇਖੋਂ ਨੇ ਕਿਹਾ ਕਿ 6 ਦਿਨਾਂ ਦੀ ਇਸ ਸੇਲ-ਸਪਲਾਈ ਦੀ ਹੜਤਾਲ ਨੂੰ ਪੂਰਨ ਤੌਰ ’ਤੇ ਕਾਇਮ ਰੱਖਿਆ ਜਾਵੇਗਾ।

ਉਨ੍ਹਾਂ ਨੇ ਦੱਸਿਆ ਕਿ ਜੇਕਰ ਇੱਟਾਂ ‘ਤੇ ਜੀ. ਐੱਸ. ਟੀ. ਦੀਆਂ ਦਰਾਂ ’ਚ ਕਟੌਤੀ ਨਾ ਕੀਤੀ ਗਈ ਅਤੇ ਭੱਠਿਆਂ ਅਤੇ ਕੋਲਾ ਸਪਲਾਈ ਦਾ ਠੋਸ ਪ੍ਰਬੰਧ ਨਾ ਕੀਤਾ ਗਿਆ ਤਾਂ ਤੀਜੇ ਪੜਾਅ ‘ਚ ਇੱਟਾਂ ਦੀ ਵਿਕਰੀ ਵੀ ਅਣਮਿੱਥੇ ਸਮੇਂ ਲਈ ਬੰਦ ਕਰ ਦਿੱਤੀ ਜਾਵੇਗੀ। ਇਸ ਮੌਕੇ ਉਨ੍ਹਾਂ ਨੇ ਜਨਤਾ ਨੂੰ ਵੀ ਅਪੀਲ ਕੀਤੀ ਕਿ ਉਹ ਆਪਣੇ ਕੰਮ ਕੁੱਝ ਦਿਨਾਂ ਲਈ ਰੋਕ ਕੇ ਇਸ ਹੜਤਾਲ ਦੌਰਾਨ ਭੱਠਾ ਮਾਲਕਾਂ ਦਾ ਸਾਥ ਦੇਣ ਤਾਂ ਜੋ ਜਨਤਾ ‘ਤੇ ਆਰਥਿਕ ਬੋਝ ਘੱਟ ਕੀਤਾ ਜਾ ਸਕੇ।

Facebook Comments

Advertisement

Trending