ਲੁਧਿਆਣਾ : ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵੱਲੋਂ ਗੁਰੂ ਅੰਗਦ ਦੇਵ ਵੈਟਰਨਰੀ ਐਨੀਮਲ ਸਾਇੰਸਿਜ਼ ਯੂਨੀਵਰਸਿਟੀ ਦੇ ਕਾਲਜ ਆਫ਼ ਫਿਸ਼ਰਜ਼ ਐਂਡ ਕਲਾਈਮੇਟ ਰੈਸੀਡੇਂਟ ਐਨੀਮਲ ਸ਼ੈੱਡ ਦਾ ਉਦਘਾਟਨ ਕੀਤਾ ਗਿਆ। ਇਸ ਮੌਕੇ ਵੈਟਰਨਰੀ ਅਧਿਕਾਰੀਆਂ ਵੱਲੋਂ ਉਨ੍ਹਾਂ ਦਾ ਗੁਲਦਸਤੇ ਭੇਟ ਕਰਕੇ ਨਿੱਘਾ ਸਵਾਗਤ ਕੀਤਾ ਗਿਆ।
ਇਸ ਮੌਕੇ ਸੰਬੋਧਨ ਕਰਦੇ ਹੋਏ ਕੈਬਨਿਟ ਮੰਤਰੀ ਧਾਲੀਵਾਲ ਨੇ ਕਿਹਾ ਕਿ ਵਧਾਈ ਦੀ ਹੱਕਦਾਰ ਹੈ ਵੈਟਨਰੀ ਯੂਨੀਵਰਸਿਟੀ ਜੋ ਨਵੀਆਂ ਨਵੀਆਂ ਤਕਨੀਕਾਂ ਨਾਲ ਅੱਗੇ ਵਧ ਰਹੀ ਹੈ। ਸ਼ੈੱਡ ਦੀ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਪਸ਼ੂਆਂ ਲਈ ਬਹੁਤ ਹੀ ਲਾਹੇਵੰਦ ਰਹੇਗਾ ਜੋ ਗਰਮੀ ਵਿੱਚ ਠੰਡਾ ਅਤੇ ਸਰਦੀਆਂ ਵਿੱਚ ਗਰਮ ਰਹੇਗਾ। ਉਨ੍ਹਾਂ ਕਿਹਾ ਕਿ ਮਾਨ ਸਰਕਾਰ ਪਿੰਡ ਪਿੰਡ ਵਿੱਚ ਡੇਅਰੀ ਫਾਰਮਿੰਗ ਨੂੰ ਉਤਸ਼ਾਹਤ ਕਰ ਰਹੀ ਹੈ। ਉਨ੍ਹਾਂ ਨੌਜਵਾਨਾਂ ਨੂੰ ਵੈਟਰਨਰੀ ਯੂਨੀਵਰਸਿਟੀ ਤੋਂ ਟਰੇਨਿੰਗ ਲੈ ਕੇ ਲਾਹਾ ਲੈਣ ਦੀ ਅਪੀਲ ਵੀ ਕੀਤੀ।
ਕੈਬਨਿਟ ਮੰਤਰੀ ਧਾਲੀਵਾਲ ਨੇ ਕਿਹਾ ਕਿ ਵੈਟਰਨਰੀ ਯੂਨੀਵਰਸਿਟੀ ਗਿਆਨ ਦਾ ਉਹ ਵੱਡਾ ਕੇਂਦਰ ਹੈ ਜਿਥੋਂ ਸਿੱਖ ਕੇ ਦੇਸ਼ਾਂ ਅਤੇ ਵਿਦੇਸ਼ਾਂ ਵਿੱਚ ਸਿਖਿਆਰਥੀ ਮੱਲਾਂ ਮਾਰ ਰਹੇ ਹਨ। ਯੂਨੀਵਰਸਿਟੀ ਵਿੱਚ ਸਟਾਫ ਦੀ ਘਾਟ ਸਬੰਧੀ ਉਨ੍ਹਾਂ ਕਿਹਾ ਕਿ ਪੂਰੇ ਸੂਬੇ ਵਿੱਚ ਜਿੱਥੇ ਜਿੱਥੇ ਵੀ ਸਟਾਫ ਦੀ ਘਾਟ ਹੋਵੇਗੀ ਉਸ ਨੂੰ ਪੂਰਾ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਮਾਨ ਸਰਕਾਰ ਵੱਲੋਂ ਭਰਤੀ ਲਈ ਲਗਾਤਾਰ ਪੋਸਟਾਂ ਕੱਢੀਆਂ ਜਾ ਰਹੀਆਂ ਹਨ।