Connect with us

ਖੇਡਾਂ

ਕੈਬਨਿਟ ਮੰਤਰੀ ਪਰਗਟ ਸਿੰਘ ਵੱਲੋਂ ਪਿੰਡ ਖਾਕਟ ‘ਚ ਖੇਡ ਗਰਾਊਂਡ ਦਾ ਉਦਘਾਟਨ

Published

on

Cabinet Minister Pargat Singh inaugurates playground at village Khakat

ਸਾਹਨੇਵਾਲ (ਲੁਧਿਆਣਾ) :   ਕੈਬਨਿਟ ਮੰਤਰੀ ਪਰਗਟ ਸਿੰਘ ਨੇ ਜ਼ਿਲ੍ਹੇ ਦੇ ਸਾਹਨੇਵਾਲ ਨੇੜਲੇ ਪਿੰਡ ਖਾਕਟ ਵਿਖੇ ਖੇਡ ਮੈਦਾਨ ਦਾ ਉਦਘਾਟਨ ਕੀਤਾ। ਇਹ ਖੇਡ ਮੈਦਾਨ ਪੰਜਾਬ ਯੂਥ ਡਿਵੈਲਪਮੈਂਟ ਬੋਰਡ (ਪੀ.ਵਾਈ.ਡੀ.ਬੀ.) ਦੇ ਚੇਅਰਮੈਨ ਸ੍ਰੀ ਸੁਖਵਿੰਦਰ ਸਿੰਘ ਬਿੰਦਰਾ ਦੇ ਯਤਨਾਂ ਸਦਕਾ ਹਾਈਵੇਅ ਇੰਡਸਟਰੀਜ਼ ਲਿਮਟਿਡ ਦੁਆਰਾ ਸੀ.ਐਸ.ਆਰ. ਤਹਿਤ ਵਿਕਸਤ ਕੀਤਾ ਗਿਆ ਹੈ।

ਇਸ ਖੇਡ ਮੈਦਾਨ ਵਿੱਚ ਬਾਸਕਟਬਾਲ, ਕ੍ਰਿਕੇਟ, ਫੁੱਟਬਾਲ, ਬੈਡਮਿੰਟਨ, ਖੋ-ਖੋ, ਰੋਪ ਕਲਾਈਬਿੰਗ ਅਤੇ 400 ਮੀਟਰ ਅਥਲੈਟਿਕਸ ਟਰੈਕ ਦੀ ਸੁਵਿਧਾ ਹੋਵੇਗੀ।

ਇਸ ਮੌਕੇ ਸੰਬੋਧਨ ਕਰਦਿਆਂ ਸ੍ਰੀ ਸੁਖਵਿੰਦਰ ਸਿੰਘ ਬਿੰਦਰਾ ਨੇ ਹਾਈਵੇ ਇੰਡਸਟਰੀਜ਼ ਲਿਮਟਿਡ ਦੇ ਸ੍ਰੀ ਉਮੇਸ਼ ਮੁੰਜਾਲ, ਸ੍ਰੀ ਅਨਮੋਲ ਮੁੰਜਾਲ ਅਤੇ ਸ੍ਰੀ ਅੰਕੁਰ ਮੁੰਜਾਲ ਦਾ ਸੀ.ਐਸ.ਆਰ. ਤਹਿਤ ਇਸ ਖੇਡ ਮੈਦਾਨ ਨੂੰ ਵਿਕਸਤ ਕਰਨ ਲਈ ਧੰਨਵਾਦ ਕੀਤਾ। ਉਨ੍ਹਾਂ ਦੱਸਿਆ ਕਿ ਜਲਦ ਹੀ ਹਲਕਾ ਸਾਹਨੇਵਾਲ ਦੇ ਹੋਰਨਾਂ ਪਿੰਡਾਂ ਵਿੱਚ ਵੀ ਅਜਿਹੇ 4 ਹੋਰ ਖੇਡ ਮੈਦਾਨ ਬਣਾਏ ਜਾ ਰਹੇ ਹਨ।

ਉਨ੍ਹਾਂ ਕਿਹਾ ਕਿ ਇਹ ਖੇਡ ਮੈਦਾਨ ਨੌਜਵਾਨਾਂ ਦੀ ਬਿਹਤਰੀ ਅਤੇ ਖੇਡਾਂ ਨੂੰ ਪ੍ਰਫੁੱਲਤ ਕਰਨ ਲਈ ਸੀ.ਐਸ.ਆਰ. ਫੰਡ ਤਹਿਤ ਬਣਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਹਾਈਵੇਅ ਇੰਡਸਟਰੀਜ਼ ਲਿਮਟਿਡ ਇਸ ਖੇਡ ਮੈਦਾਨ ਦੀ ਸਾਂਭ-ਸੰਭਾਲ ਵੀ ਕਰੇਗੀ।

ਕੈਬਨਿਟ ਮੰਤਰੀ ਸ.ਪਰਗਟ ਸਿੰਘ ਨੇ ਕਿਹਾ ਕਿ ਇਹ ਪੰਜਾਬ ਯੂਥ ਡਿਵੈਲਪਮੈਂਟ ਬੋਰਡ ਦੀ ਹਾਈਵੇਅ ਇੰਡਸਟਰੀਜ਼ ਲਿਮਟਿਡ ਨਾਲ ਸਾਂਝੀ ਪਹਿਲਕਦਮੀ ਹੈ ਅਤੇ ਉਨ੍ਹਾਂ ਹੋਰ ਉਦਯੋਗਪਤੀਆਂ ਨੂੰ ਵੀ ਅਪੀਲ ਕੀਤੀ ਕਿ ਉਹ ਸੂਬੇ ਦੇ ਹੋਰਨਾਂ ਹਿੱਸਿਆਂ ਵਿੱਚ ਵੀ ਅਜਿਹੇ ਖੇਡ ਪਾਰਕਾਂ ਨੂੰ ਵਿਕਸਤ ਕਰਨ ਲਈ ਯੋਗਦਾਨ ਪਾਉਣ।

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਮੁੱਖ ਮੰਤਰੀ ਸ. ਚਰਨਜੀਤ ਸਿੰਘ ਚੰਨੀ ਦੀ ਦੂਰਅੰਦੇਸ਼ੀ ਅਗਵਾਈ ਹੇਠ ਸੂਬੇ ਵਿੱਚ ਖੇਡਾਂ ਨੂੰ ਪ੍ਰਫੁੱਲਤ ਕਰਨ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਖੇਡਾਂ ਸਭ ਤੋਂ ਵਧੀਆ ਸਾਧਨ ਹਨ, ਜਿਸ ਰਾਹੀਂ ਨੌਜਵਾਨ ਨਾ ਸਿਰਫ਼ ਤੰਦਰੁਸਤ ਰਹਿ ਸਕਦੇ ਹਨ, ਸਗੋਂ ਨਸ਼ਿਆਂ ਦੇ ਕੋਹੜ ਤੋਂ ਵੀ ਬਚ ਸਕਦੇ ਹਨ।

Facebook Comments

Trending