Connect with us

ਪੰਜਾਬੀ

ਬਾਲ ਭਿਖਿਆ ਦੀ ਰੋਕਥਾਮ ਤਹਿਤ ਗਿਆਸਪੁਰਾ ਅਤੇ ਢੰਡਾਰੀ ਵਿਖੇ ਚਲਾਇਆ ਅਭਿਆਨ

Published

on

Campaign conducted at Gyaspura Chowk and Dhandari under prevention of child begging

ਲੁਧਿਆਣਾ : ਪੰਜਾਬ ਸਰਕਾਰ ਦੇ ਉਪਰਾਲੇ ਸਦਕਾ ਅਤੇ ਬਾਲ ਅਧਿਕਾਰ ਰੱਖਿਆ ਕਮਿਸ਼ਨ ਵੱਲੋ ਜਾਰੀ ਹਦਾਇਤਾਂ ‘ਤੇ ਕਾਰਵਾਈ ਕਰਦਿਆਂ ਰਾਜ ਵਿੱਚ ਬਾਲ ਭਿਖਿਆ ਨੂੰ ਰੋਕਣ ਲਈ ਜਿਲ੍ਹਾ ਬਾਲ ਸੁਰੱਖਿਆ ਯੂਨਿਟ, ਲੁਧਿਆਣਾ, ਸਿੱਖਿਆ ਵਿਭਾਗ, ਚਾਈਲਡ ਲਾਈਨ ਅਤੇ ਪੁਲਿਸ ਵਿਭਾਗ ਵੱਲੋ ਸਾਂਝੇ ਤੌਰ ਤੇ ਲੁਧਿਆਣਾ ਦੇ ਗਿਆਸਪੁਰਾ ਚੌਂਕ ਅਤੇ ਢੰਡਾਰੀ ਵਿਖੇੇ ਬਾਲ ਭਿਖਾਰੀਆਂ ਨੂੰ ਭੀਖ ਮੰਗਣ ਤੋਂ ਰੋਕਣ ਲਈ ਇਕ ਅਭਿਆਨ ਚਲਾਇਆ ਗਿਆ।

ਡਿਪਟੀ ਕਮਿਸ਼ਨਰ ਲੁਧਿਆਣਾ ਸ੍ਰੀਮਤੀ ਸੁਰਭੀ ਮਲਿਕ ਵੱਲੋ ਜਿਲ੍ਹਾ ਬਾਲ ਸੁਰੱਖਿਆ ਅਫਸਰ ਨੂੰ ਮੁਕੰਮਲ ਰੂਪ ਵਿੱਚ ਚਾਇਲਡ ਬੈਗਿੰਗ ਰੇਡ ਦਾ ਨੋਡਲ ਅਫਸਰ ਬਣਾਇਆ ਗਿਆ, ਜਿਨ੍ਹਾਂ ਦੀ ਪ੍ਰਧਾਨਗੀ ਹੇਠ ਗਿਆਸਪੁਰਾ ਚੌਂਕ ਅਤੇ ਢੰਡਾਰੀ ਦੇ ਨੇੜਲੇ ਇਲਾਕਿਆਂ ਵਿੱਚ ਚਾਈਲਡ ਬੈਗਿੰਗ ਦੀ ਰੇਡ ਕੀਤੀ ਗਈ ਅਤੇ ਉਥੇ ਆਮ ਜਨਤਾ ਨੂੰ ਜਾਗਰੂਕ ਕੀਤਾ ਗਿਆ ਕਿ ਬੱਚਿਆਂ ਨੂੰ ਭੀਖ ਨਾ ਦਿੱਤੀ ਜਾਵੇ ਤਾਂ ਜੋ ਚਾਈਲਡ ਬੈਗਿੰਗ ਤੇ ਠੱਲ ਪਾਈ ਜਾ ਸਕੇ।

ਭਵਿੱਖ ਵਿੱਚ ਵੀ ਅਜਿਹੀਆਂ ਅਚਨਚੇਤ ਚੈਕਿੰਗਾਂ ਹੋਣਗੀਆਂ ਤਾਂ ਕਿ ਲੁਧਿਆਣਾ ਨੂੰ ਬਾਲ ਭਿਖਿਆ ਤੋਂ ਮੁਕਤ ਕੀਤਾ ਜਾ ਸਕੇ ਅਤੇ ਬੱਚਿਆਂ ਨੂੰ ਸਕੂਲ ਵਿੱਚ ਦਾਖਲ ਕਰਵਾ ਕੇ ਉਹਨਾਂ ਦਾ ਭਵਿੱਖ ਸੁਰੱਖਿਅਤ ਅਤੇ ਉੱਜਵਲ ਬਣਾਇਆ ਜਾ ਸਕੇ। ਜ਼ਿਲ੍ਹਾ ਬਾਲ ਸੁਰੱਖਿਆ ਟੀਮ ਵੱਲੋਂ ਆਮ ਜਨਤਾ ਨੂੰ ਅਪੀਲ ਕਰਦਿਆਂ ਕਿਹਾ ਕਿ ਬੱਚਿਆਂ ਨੂੰ ਭੀਖ ਨਾ ਦੇ ਕੇ ਚਾਈਲਡ ਬੈਗਿੰਗ ਨੂੰ ਰੋਕਣ ਲਈ ਸਹਿਯੋਗ ਦਿੱਤਾ ਜਾਵੇ।

Facebook Comments

Trending