Connect with us

ਅਪਰਾਧ

ਵਿਆਹੁਤਾ ਨੂੰ ਤੰਗ ਕਰਨ ਵਾਲੇ ਪਤੀ ਖ਼ਿਲਾਫ਼ ਕੇਸ ਦਰਜ

Published

on

Case filed against husband for harassing marital

ਲੁਧਿਆਣਾ : ਦਾਜ ਖਾਤਰ ਵਿਆਹੁਤਾ ਨੂੰ ਤੰਗ ਪ੍ਰੇਸ਼ਾਨ ਕਰਨ ਵਾਲੇ ਪਤੀ ਖਿਲਾਫ਼ ਪੁਲਿਸ ਨੇ ਕੇਸ ਦਰਜ ਕੀਤਾ ਹੈ। ਪੁਲਿਸ ਵਲੋਂ ਇਹ ਕਾਰਵਾਈ ਗੁਰਪ੍ਰੀਤ ਕੌਰ ਵਾਸੀ ਜਨਤਾ ਨਗਰ ਦੀ ਸ਼ਿਕਾਇਤ ‘ਤੇ ਅਮਲ ‘ਚ ਲਿਆਉਂਦੀ, ਜਦ ਇਸ ਸਬੰਧੀ ਪੁਲਿਸ ਨੇ ਹਰਦੀਪ ਸਿੰਘ ਵਾਸੀ ਵਿਸ਼ਵਕਰਮਾ ਡਾਊਨ ਖਿਲਾਫ਼ ਕੇਸ ਦਰਜ ਕੀਤਾ ਹੈ।

ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ‘ਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਉਕਤ ਕਥਿਤ ਦੋਸ਼ੀ ਨਾਲ ਉਸ ਦੀ ਸ਼ਾਦੀ 6 ਸਾਲ ਪਹਿਲਾਂ ਹੋਈ ਸੀ ਪਰ ਵਿਆਹ ਤੋਂ ਕੁਝ ਸਮਾਂ ਕਥਿਤ ਦੋਸ਼ੀ ਵਲੋਂ ਉਸਨੂੰ ਦਾਜ ਖਾਤਰ ਤੰਗ ਪ੍ਰੇਸ਼ਾਨ ਕਰਨਾ ਸ਼ੁਰੂ ਕਰ ਦਿੱਤਾ ਤੇ ਬੀਤੇ ਦਿਨ ਉਸ ਨੂੰ ਕੁੱਟਮਾਰ ਕੇ ਘਰੋਂ ਕੱਢ ਦਿੱਤਾ, ਸ਼ਿਕਾਇਤਕਰਤਾ ਵਲੋਂ ਇਹ ਸਾਰਾ ਮਾਮਲਾ ਪੁਲਿਸ ਦੇ ਧਿਆਨ ਵਿਚ ਲਿਆਂਦਾ ਤਾਂ ਪੁਲਿਸ ਵਲੋਂ ਕਾਰਵਾਈ ਕਰਦਿਆਂ ਇਸ ਮਾਮਲੇ ‘ਚ ਕੇਸ ਦਰਜ ਕਰ ਲਿਆ।

Facebook Comments

Trending