Connect with us

ਅਪਰਾਧ

ਦਾਜ ਖਾਤਰ ਵਿਆਹੁਤਾ ਨੂੰ ਤੰਗ ਪ੍ਰੇਸ਼ਾਨ ਕਰਨ ਵਾਲੇ ਪਤੀ ਖ਼ਿਲਾਫ਼ ਕੇਸ ਦਰਜ

Published

on

Case filed against husband for harassing marriage for dowry

ਲੁਧਿਆਣਾ   :   ਪੁਲਿਸ ਨੇ ਦਾਜ ਖਾਤਰ ਵਿਆਹੁਤਾ ਨੂੰ ਤੰਗ ਪ੍ਰੇਸ਼ਾਨ ਕਰਨ ਵਾਲੇ ਪਤੀ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਪੁਲਿਸ ਵਲੋਂ ਇਹ ਕਾਰਵਾਈ ਸ਼ਿਮਲਾਪੁਰੀ ਦੀ ਰਹਿਣ ਵਾਲੀ ਰਣਜੀਤ ਕੌਰ ਦੀ ਸ਼ਿਕਾਇਤ ‘ਤੇ ਅਮਲ ਵਿਚ ਲਿਆਉਂਦੀ ਹੈ ਅਤੇ ਇਸ ਮਾਮਲੇ ਵਿਚ ਪੁਲਿਸ ਨੇ ਉਸ ਦੇ ਪਤੀ ਸੁਖਵਿੰਦਰ ਸਿੰਘ ਵਾਸੀ ਗੁਰੂ ਗੋਬਿੰਦ ਸਿੰਘ ਨਗਰ ਖਿਲਾਫ ਕੇਸ ਦਰਜ ਕੀਤਾ ਹੈ।

ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਉਸ ਦੀ ਸ਼ਾਦੀ 4 ਸਾਲ ਪਹਿਲਾਂ ਸੁਖਵਿੰਦਰ ਸਿੰਘ ਨਾਲ ਹੋਈ ਸੀ ਪਰ ਕਥਿਤ ਦੋਸ਼ੀ ਵਲੋਂ ਉਸਨੂੰ ਤੰਗ ਪ੍ਰੇਸ਼ਾਨ ਕਰਨਾ ਸ਼ੁਰੂ ਕਰ ਦਿੱਤਾ ਅਤੇ ਬੀਤੇ ਦਿਨ ਉਸ ਨੂੰ ਘਰੋਂ ਬਾਹਰ ਕੱਢ ਦਿੱਤਾ ਜਿਸ ‘ਤੇ ਸ਼ਿਕਾਇਤਕਰਤਾ ਨੇ ਇਹ ਸਾਰਾ ਮਾਮਲਾ ਪੁਲਿਸ ਦੇ ਧਿਆਨ ਵਿਚ ਲਿਆਂਦਾ ਤਾਂ ਪੁਲਿਸ ਵਲੋਂ ਕਾਰਵਾਈ ਕਰਦਿਆਂ ਉਸ ਖਿਲਾਫ਼ ਕੇਸ ਦਰਜ ਕਰ ਲਿਆ ,

Facebook Comments

Trending