Connect with us

ਅਪਰਾਧ

ਦਾਜ ਖਾਤਰ ਵਿਆਹੁਤਾ ਨੂੰ ਤੰਗ ਪ੍ਰੇਸ਼ਾਨ ਕਰਨ ਵਾਲੇ ਪਤੀ ਖ਼ਿਲਾਫ਼ ਕੇਸ ਦਰਜ

Published

on

Case filed against husband for harassing marriage for dowry

ਲੁਧਿਆਣਾ : ਦਾਜ ਖਾਤਰ ਵਿਆਹੁਤਾ ਨੂੰ ਤੰਗ ਪ੍ਰੇਸ਼ਾਨ ਕਰਨ ਵਾਲੇ ਪਤੀ ਖ਼ਿਲਾਫ਼ ਪੁਲਿਸ ਨੇ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਹੈ। ਜਾਣਕਾਰੀ ਅਨੁਸਾਰ ਪੁਲਿਸ ਵਲੋਂ ਇਹ ਕਾਰਵਾਈ ਬਾੜੇਵਾਲ ਫਤਿਹਪੁਰ ਅੰਬਾਲਾ ਦੀ ਰਹਿਣ ਵਾਲੀ ਸੰਦੀਪ ਕੌਰ ਦੀ ਸ਼ਿਕਾਇਤ ‘ਤੇ ਅਮਲ ‘ਚ ਲਿਆਂਦੀ ਹੈ ਤੇ ਇਸ ਸਬੰਧੀ ਪੁਲਿਸ ਨੇ ਉਸਦੇ ਪਤੀ ਗੁਰਦੀਪ ਸਿੰਘ ਵਾਸੀ ਪਿੰਡ ਲਾਡੋਵਾਲ ਖ਼ਿਲਾਫ਼ ਕੇਸ ਦਰਜ ਕੀਤਾ ਹੈ।

ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਉਸ ਦੀ ਸ਼ਾਦੀ ਉਕਤ ਕਥਿਤ ਦੋਸ਼ੀ ਨਾਲ ਚਾਰ ਸਾਲ ਪਹਿਲਾਂ ਹੋਈ ਸੀ, ਪਰ ਕਥਿਤ ਦੋਸ਼ੀ ਬਾਅਦ ਵਿਚ ਉਸਨੂੰ ਤੰਗ ਪ੍ਰੇਸ਼ਾਨ ਕਰਨ ਲੱਗ ਪਿਆ ਤੇ ਬੀਤੇ ਦਿਨ ਕਥਿਤ ਦੋਸ਼ੀ ਨੇ ਉਸ ਨੂੰ ਘਰੋਂ ਬਾਹਰ ਕਰ ਦਿੱਤਾ, ਜਿਸ ‘ਤੇ ਸ਼ਿਕਾਇਤਕਰਤਾ ਵਲੋਂ ਇਹ ਸਾਰਾ ਮਾਮਲਾ ਪੁਲਿਸ ਦੇ ਧਿਆਨ ਵਿਚ ਲਿਆਂਦਾ ਤਾਂ ਪੁਲਿਸ ਵਲੋਂ ਕਾਰਵਾਈ ਕਰਦਿਆਂ ਇਸ ਮਾਮਲੇ ਵਿਚ ਕੇਸ ਦਰਜ ਕਰ ਲਿਆ।

Facebook Comments

Trending