Connect with us

ਅਪਰਾਧ

ਦਾਜ ਖਾਤਰ ਵਿਆਹੁਤਾ ਨੂੰ ਤੰਗ ਪ੍ਰੇਸ਼ਾਨ ਕਰਨ ਵਾਲੇ ਪਤੀ ਖ਼ਿਲਾਫ਼ ਕੇਸ ਦਰਜ

Published

on

Case filed against husband for harassing marriage for dowry

ਲੁਧਿਆਣਾ : ਦਾਜ ਖਾਤਰ ਵਿਆਹੁਤਾ ਨੂੰ ਤੰਗ ਪ੍ਰੇਸ਼ਾਨ ਕਰਨ ਵਾਲੇ ਪਤੀ ਖ਼ਿਲਾਫ਼ ਪੁਲਿਸ ਨੇ ਵੱਖ-ਵੱਖ ਧਰਾਵਾਂ ਤਹਿਤ ਕੇਸ ਦਰਜ ਕੀਤਾ ਹੈ। ਜਾਣਕਾਰੀ ਅਨੁਸਾਰ ਪੁਲਿਸ ਵਲੋਂ ਇਹ ਕਾਰਵਾਈ ਲਵੀਨਾ ਵਾਸੀ ਬਾੜੇਵਾਲ ਸ਼ਿਕਾਇਤ ‘ਤੇ ਅਮਲ ‘ਚ ਲਿਆਂਦੀ ਅਤੇ ਇਸ ਸੰਬੰਧੀ ਪੁਲਿਸ ਵਲੋਂ ਅੰਕੁਸ਼ ਸ਼ਰਮਾ ਵਾਸੀ ਦਿਲਜੀਤ ਨਗਰ ਖ਼ਿਲਾਫ਼ ਕੇਸ ਦਰਜ ਕੀਤਾ ਹੈ।

ਪੁਲਿਸ ਕੋਲ ਲਿਖਵਾਈ ਮੁੱਢਲੀ ਰਿਪੋਰਟ ‘ਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਉਕਤ ਕਥਿਤ ਦੋਸ਼ੀ ਨਾਲ ਉਸ ਦਾ ਵਿਆਹ 6 ਸਾਲ ਪਹਿਲਾਂ ਹੋਇਆ ਸੀ, ਪਰ ਵਿਆਹ ਤੋਂ ਕੁਝ ਸਮੇਂ ਬਾਅਦ ਹੀ ਕਥਿਤ ਦੋਸ਼ੀ ਵਲੋਂ ਉਸ ਨੂੰ ਦਾਜ ਖ਼ਾਤਰ ਤੰਗ ਪ੍ਰੇਸ਼ਾਨ ਕਰਨਾ ਸ਼ੁਰੂ ਕਰ ਦਿੱਤਾ ਤੇ ਬੀਤੇ ਦਿਨ ਉਸ ਨੂੰ ਕੁੱਟਮਾਰ ਕੇ ਘਰੋਂ ਕੱਢ ਦਿੱਤਾ। ਜਿਸ ‘ਤੇ ਸ਼ਿਕਾਇਤਕਰਤਾ ਵਲੋਂ ਇਹ ਸਾਰਾ ਮਾਮਲਾ ਪੁਲਿਸ ਦੇ ਧਿਆਨ ‘ਚ ਲਿਆਂਦਾ ਤਾਂ ਪੁਲਿਸ ਵਲੋਂ ਕਾਰਵਾਈ ਕਰਦਿਆਂ ਇਸ ਮਾਮਲੇ ‘ਚ ਕੇਸ ਦਰਜ ਕਰ ਲਿਆ।

Facebook Comments

Trending