ਲੁਧਿਆਣਾ : ਥਾਣਾ ਡਿਵੀਜ਼ਨ ਨੰਬਰ 4 ਦੀ ਪੁਲਿਸ ਨੇ ਚੋਰੀ ਦੇ ਸਾਮਾਨ ਨੂੰ ਖੁਰਦ ਬੁਰਜ ਕਰਨ ਵਾਲੇ 2 ਨੌਜਵਾਨਾਂ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਜਾਣਕਾਰੀ ਅਨੁਸਾਰ ਪੁਲਿਸ ਵਲੋਂ ਇਸ ਸੰਬੰਧੀ ਕਿਲ੍ਹਾ ਮੁਹੱਲਾ ਦੀ ਰਹਿਣ ਵਾਲੀ ਪਿੰਕੀ ਦੀ ਸ਼ਿਕਾਇਤ ‘ਤੇ ਨੋਨਾ ਤੇ ਲੂਇਆ ਵਾਸੀ ਕਿਲ੍ਹਾ ਮੁਹੱਲਾ ਖ਼ਿਲਾਫ਼ ਕੇਸ ਦਰਜ ਕੀਤਾ ਹੈ।
ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ‘ਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਸਕੂਟਰੀ ਗਲੀ ਵਿਚ ਖੜ੍ਹੀ ਸੀ, ਜਿਸ ‘ਚ ਸੋਨੇ ਦੇ ਗਹਿਣੇ ਜਿਨ੍ਹਾਂ ਦੀ ਕੀਮਤ ਸਾਢੇ ਤਿੰਨ ਲੱਖ ਰੁਪਏ ਦੇ ਕਰੀਬ ਸੀ ਅਤੇ 19 ਹਜ਼ਾਰ ਰੁਪਏ ਦੀ ਨਕਦੀ ਉਕਤ ਕਥਿਤ ਦੋਸ਼ੀਆਂ ਵਲੋਂ ਚੋਰੀ ਕਰ ਲਈ ਗਈ।
ਉਨ੍ਹਾਂ ਦੱਸਿਆ ਕਿ ਇਸ ਸਬੰਧੀ ਕਥਿਤ ਦੋਸ਼ੀਆਂ ਵਲੋਂ ਇਹ ਸਾਮਾਨ ਉਸ ਨੂੰ ਵਾਪਸ ਕਰਨ ਸਬੰਧੀ ਇਕ ਹਲਫ਼ੀਆ ਬਿਆਨ ਵੀ ਦਿੱਤਾ ਸੀ ਤੇ ਸਾਮਾਨ ਜਲਦ ਦੇਣ ਬਾਰੇ ਕਿਹਾ ਸੀ, ਪਰ ਹੁਣ ਦੋਸ਼ੀ ਸੰਬੰਧਿਤ ਤੋਂ ਮੁੱਕਰ ਗਏ ਹਨ, ਜਿਸ ‘ਤੇ ਉਸਨੇ ਇਹ ਸਾਰਾ ਮਾਮਲਾ ਪੁਲਿਸ ਦੇ ਧਿਆਨ ਵਿਚ ਲਿਆਂਦਾ ਤਾਂ ਪੁਲਿਸ ਵਲੋਂ ਕਾਰਵਾਈ ਕਰਦਿਆਂ ਇਸ ਮਾਮਲੇ ਵਿਚ ਕੇਸ ਦਰਜ ਕਰ ਲਿਆ।