Connect with us

ਅਪਰਾਧ

ਮਾਂ ਦੀ ਕੁੱਟਮਾਰ ਕਰਨ ਵਾਲੇ ਨੂੰਹ ਪੁੱਤਰ ਸਮੇਤ 3 ਖ਼ਿਲਾਫ਼ ਕੇਸ ਦਰਜ

Published

on

Case registered against 3 including son-in-law for assaulting mother

ਲੁਧਿਆਣਾ : ਮਾਂ ਦੀ ਕੁੱਟਮਾਰ ਕਰਨ ਵਾਲੇ ਨੂੰਹ ਪੁੱਤਰ ਸਮੇਤ 3 ਵਿਅਕਤੀਆਂ ਖ਼ਿਲਾਫ਼ ਪੁਲਿਸ ਨੇ ਕੇਸ ਦਰਜ ਕੀਤਾ ਹੈ। ਪੁਲਿਸ ਵਲੋਂ ਇਹ ਕਾਰਵਾਈ ਗਗਨ ਨਗਰ ਦੀ ਰਹਿਣ ਵਾਲੀ ਮੰਜੂ ਦੀ ਸ਼ਿਕਾਇਤ ‘ਤੇ ਅਮਲ ਵਿਚ ਲਿਆਂਦੀ ਅਤੇ ਇਸ ਮਾਮਲੇ ‘ਚ ਪੁਲਿਸ ਨੇ ਉਸ ਦੇ ਪੁੱਤਰ ਚੰਦਰ, ਚੰਦਰ ਦਾ ਸਾਲਾ, ਚੰਦਰ ਦੀ ਪਤਨੀ ਖ਼ਿਲਾਫ਼ ਵੱਖ ਵੱਖ ਸੰਗੀਨ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਹੈ।

ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਉਸ ਦਾ ਪੁੱਤਰ ਚੰਦਰ ਉਸ ਤੋ ਅਲੱਗ ਰਹਿੰਦਾ ਹੈ। ਉਸ ਨੇ ਦੱਸਿਆ ਕਿ ਬੀਤੇ ਦਿਨ ਕਥਿਤ ਦੋਸ਼ੀਆਂ ਨੇ ਉਸ ‘ਤੇ ਹਮਲਾ ਕਰ ਦਿੱਤਾ ਅਤੇ ਬੁਰੀ ਤਰ੍ਹਾਂ ਨਾਲ ਕੁੱਟਮਾਰ ਕੀਤੀ ਗਈ। ਉਨ੍ਹਾਂ ਨੇ ਦੱਸਿਆ ਕਿ ਰੌਲੇ ਦੀ ਆਵਾਜ਼ ਸੁਣ ਕੇ ਲੋਕ ਇਕੱਠੇ ਹੋ ਗਏ, ਜਿਸ ‘ਤੇ ਕਥਿਤ ਦੋਸ਼ੀ ਉੱਥੋਂ ਫ਼ਰਾਰ ਹੋ ਗਏ। ਸੂਚਨਾ ਮਿਲਦਿਆਂ ਪੁਲਿਸ ਮੁਲਾਜ਼ਮ ਮੌਕੇ ‘ਤੇ ਪਹੁੰਚੇ। ਪੁਲਿਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

Facebook Comments

Trending