Connect with us

ਅਪਰਾਧ

ਪਤੀ-ਪਤਨੀ ਦੀ ਕੁੱਟਮਾਰ ਕਰਨ ਦੇ ਦੋਸ਼ ਤਹਿਤ 3 ਨੌਜਵਾਨਾਂ ਖ਼ਿਲਾਫ਼ ਕੇਸ ਦਰਜ

Published

on

Case registered against 3 youths for assaulting husband and wife

ਲੁਧਿਆਣਾ : ਥਾਣਾ ਡਿਵੀਜ਼ਨ ਨੰਬਰ ਸੱਤ ਦੇ ਘੇਰੇ ਅੰਦਰ ਪੈਂਦੇ ਇਲਾਕੇ ਐਲ.ਆਈ.ਜੀ. ਫਲੈਟ ‘ਚ ਪਤੀ-ਪਤਨੀ ਦੀ ਕੁੱਟਮਾਰ ਕਰਨ ਦੇ ਦੋਸ਼ ਤਹਿਤ ਪੁਲਿਸ ਨੇ 3 ਨੌਜਵਾਨਾਂ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਪੁਲਿਸ ਵਲੋਂ ਇਹ ਕਾਰਵਾਈ ਸੰਜੀਵ ਕਪੂਰ ਦੀ ਸ਼ਿਕਾਇਤ ‘ਤੇ ਅਮਲ ‘ਚ ਲਿਆਂਦੀ ਹੈ।

ਇਸ ਸਬੰਧੀ ਪੁਲਿਸ ਨੇ ਨੀਟੂ ਰਾਜੂ ਰਾਜਵੀਰ ਸਿੰਘ ਵਾਸੀ ਸਮਰਾਲਾ ਚੌਕ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ‘ਚ ਸ਼ਿਕਾਇਤਕਰਤਾ ਨੇ ਉਕਤ ਕਥਿਤ ਦੋਸ਼ੀਆਂ ਉਤੇ ਉਸ ਦੇ ਘਰ ਜਬਰੀ ਦਾਖ਼ਲ ਹੋ ਕੇ ਉਸਦੀ ਤੇ ਉਸਦੀ ਪਤਨੀ ਦੀ ਕੁੱਟਮਾਰ ਕਰਨ ਦਾ ਦੋਸ਼ ਲਗਾਇਆ ਹੈ। ਕਥਿਤ ਦੋਸ਼ੀ ਅਜੇ ਫ਼ਰਾਰ ਦੱਸੇ ਜਾਂਦੇ ਹਨ।

Facebook Comments

Trending