Connect with us

ਅਪਰਾਧ

ਦਾਜ ਖਾਤਰ ਵਿਆਹੁਤਾ ਨੂੰ ਤੰਗ ਪ੍ਰੇਸ਼ਾਨ ਕਰਨ ਦੇ ਮਾਮਲੇ ‘ਚ 4 ਖਿਲਾਫ਼ ਕੇਸ ਦਰਜ

Published

on

Case registered against 4 in case of harassment of marriage for dowry

ਲੁਧਿਆਣਾ : ਪੁਲਿਸ ਨੇ ਦਾਜ ਖਾਤਰ ਵਿਆਹੁਤਾ ਨੂੰ ਤੰਗ ਪ੍ਰੇਸ਼ਾਨ ਕਰਨ ਦੇ ਦੋ ਵੱਖ-ਵੱਖ ਮਾਮਲਿਆਂ ਵਿਚ ਸਹੁਰੇ ਪਰਿਵਾਰ ਦੇ ਚਾਰ ਮੈਂਬਰਾਂ ਖਿਲਾਫ਼ ਕੇਸ ਦਰਜ ਕੀਤਾ ਹੈ। ਜਾਣਕਾਰੀ ਅਨੁਸਾਰ ਪਹਿਲੇ ਮਾਮਲੇ ਵਿਚ ਪੁਲਿਸ ਨੇ ਟਿੱਬਾ ਰੋਡ ਦੀ ਰਹਿਣ ਵਾਲੀ ਪ੍ਰੀਤੀ ਦੀ ਸ਼ਿਕਾਇਤ ‘ਤੇ ਉਸ ਦੇ ਪਤੀ ਸੰਦੀਪ ਵਾਸੀ ਸ਼ਹੀਦ ਭਗਤ ਸਿੰਘ ਨਗਰ ਖਿਲਾਫ ਕੇਸ ਦਰਜ ਕੀਤਾ ਹੈ।

ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਉਕਤ ਕਥਿਤ ਦੋਸ਼ੀ ‘ਤੇ ਉਸ ਨੂੰ ਦਾਜ ਖਾਤਰ ਤੰਗ ਪ੍ਰੇਸ਼ਾਨ ਕਰਨ ਦਾ ਦੋਸ਼ ਲਗਾਏ ਹਨ। ਪੀੜਤ ਲੜਕੀ ਨੇ ਦੱਸਿਆ ਕਿ ਕਥਿਤ ਦੋਸ਼ੀ ਨਾਲ ਉਸ ਦੀ ਸ਼ਾਦੀ ਤਿੰਨ ਸਾਲ ਪਹਿਲਾਂ ਹੋਈ ਸੀ ਪਰ ਵਿਆਹ ਤੋਂ ਕੁਝ ਸਮੇਂ ਬਾਅਦ ਹੀ ਉਸ ਨੇ ਦਾਜ ਖ਼ਾਤਰ ਤੰਗ ਪ੍ਰੇਸ਼ਾਨ ਕਰਨਾ ਸ਼ੁਰੂ ਕਰ ਦਿੱਤਾ ਜਿਸਦੇ ਪ੍ਰੀਤੀ ਵਲੋਂ ਇਹ ਸਾਰਾ ਮਾਮਲਾ ਪੁਲਿਸ ਦੇ ਧਿਆਨ ‘ਚ ਲਿਆਂਦਾ ਤਾਂ ਕਾਰਵਾਈ ਕਰਦਿਆਂ ਪੁਲਿਸ ਵਲੋਂ ਇਸ ਮਾਮਲੇ ‘ਚ ਕੇਸ ਦਰਜ ਕਰ ਲਿਆ।

ਦੂਜੇ ਮਾਮਲੇ ‘ਚ ਪੁਲਿਸ ਨੇ ਬਾਨੋ ਵਾਸੀ ਸ਼ੇਰਪੁਰ ਦੀ ਸ਼ਿਕਾਇਤ ‘ਤੇ ਮੁਹੰਮਦ ਇਮਰਾਨ ਪਤੀ ਰੇਸ਼ਮਾ ਸੱਸ ਅਤੇ ਸ਼ਬੀਰ ਅਹਿਮਦ ਸੌਦਾ ਵਾਸੀ ਯਮੁਨਾ ਨਗਰ ਖਿਲਾਫ ਵੀ ਕੇਸ ਦਰਜ ਕੀਤਾ ਹੈ। ਪੁਲਿਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਪਰ ਹਾਲ ਦੀ ਘੜੀ ਇਨ੍ਹਾਂ ਮਾਮਲਿਆਂ ‘ਚ ਕੋਈ ਗਿ੍ਫ਼ਤਾਰੀ ਨਹੀਂ ਕੀਤੀ ਗਈ ਹੈ।

Facebook Comments

Trending