ਲੁਧਿਆਣਾ : ਜਾਇਦਾਦ ਦੇ ਮਾਮਲੇ ਵਿਚ 86 ਲੱਖ ਦੀ ਠੱਗੀ ਕਰਨ ਦੇ ਦੋਸ਼ ਤਹਿਤ ਪੁਲਿਸ ਨੇ 5 ਵਿਅਕਤੀਆਂ ਖਿਲਾਫ਼ ਕੇਸ ਦਰਜ ਕੀਤਾ ਹੈ। ਪੁਲਿਸ ਵਲੋਂ ਇਹ ਕਾਰਵਾਈ ਦੁੱਗਰੀ ਦੇ ਰਹਿਣ ਵਾਲੇ ਕੁਲਵਿੰਦਰ ਸਿੰਘ ਪੁੱਤਰ ਸੇਵਾ ਸਿੰਘ ਦੀ ਸ਼ਿਕਾਇਤ ‘ਤੇ ਅਮਲ ‘ਚ ਲਿਆਂਦੀ ਹੈ ਤੇ ਇਸ ਸਬੰਧੀ ਪੁਲਿਸ ਨੇ ਦਵਿੰਦਰ ਧਵਨ ਵਾਸੀ ਮਾਡਲ ਗ੍ਰਾਮ ਮਨਦੀਪ ਸਿੰਘ ਪੁੱਤਰ ਰਣਜੀਤ ਸਿੰਘ, ਅਮਰਪ੍ਰੀਤ ਸਿੰਘ ਪੁੱਤਰ ਰਣਜੀਤ ਸਿੰਘ, ਇੰਦਰਜੀਤ ਸਿੰਘ ਪੁੱਤਰ ਰਣਵੀਰ ਸਿੰਘ ਵਾਸੀ ਮਾਡਲ ਟਾਊਨ ਐਕਸਟੈਨਸ਼ਨ ਅਤੇ ਸੁਨੀਲ ਸਿੰਘ ਵਾਸੀ ਸਾਹਨੇਵਾਲ ਖਿਲਾਫ਼ ਵੱਖ-ਵੱਖ ਸੰਗੀਨ ਧਰਾਵਾਂ ਤਹਿਤ ਕੇਸ ਦਰਜ ਕਰ ਲਿਆ ਹੈ।
ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਉਸ ਨੇ ਉਕਤ ਕਥਿਤ ਦੋਸ਼ੀਆਂ ਪਾਸੋਂ 3290 ਵਰਗ ਗਜ਼ ਦਾ ਪਲਾਟ ਪਿੰਡ ਕਨੇਚ ਵਿਚ ਖ਼ਰੀਦਿਆ ਸੀ ਅਤੇ ਇਸ ਸੰਬੰਧੀ ਉਸਦਾ ਸੌਦਾ ਤਿੰਨ ਕਰੋੜ 29 ਲੱਖ ਰੁਪਏ ਵਿਚ ਤੈਅ ਹੋਇਆ ਸੀ ਪਰ ਕਥਿਤ ਦੋਸ਼ੀਆਂ ਵਲੋਂ ਉਸ ਨੂੰ ਜ਼ਮੀਨ ਦੀ ਰਜਿਸਟਰੀ ਕਰਵਾ ਕੇ ਨਹੀਂ ਦਿੱਤੀ, ਜਦੋਂ ਉਸ ਨੇ ਪੈਸੇ ਮੰਗੇ ਤਾਂ ਕਥਿਤ ਦੋਸ਼ੀਆਂ ਵਲੋਂ 86 ਲੱਖ 80 ਹਜ਼ਾਰ ਰੁਪਏ ਉਸ ਨੂੰ ਘੱਟ ਦਿੱਤੇ ਗਏ ਜਿਸ ‘ਤੇ ਕਥਿਤ ਦੋਸ਼ੀਆਂ ਖਿਲਾਫ ਸ਼ਿਕਾਇਤਕਰਤਾ ਵਲੋਂ ਪੁਲਿਸ ਪਾਸ ਮਾਮਲਾ ਦਰਜ ਕਰਵਾ ਦਿੱਤਾ ਗਿਆ।