ਲੁਧਿਆਣਾ : 64 ਲੱਖ ਦੀ ਠੱਗੀ ਕਰਨ ਦੇ ਦੋਸ਼ਾਂ ‘ਚ ਪੁਲਿਸ ਨੇ 9 ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਜਾਣਕਾਰੀ ਅਨੁਸਾਰ ਪੁਲਿਸ ਵਲੋਂ ਇਹ ਕਾਰਵਾਈ ਪ੍ਰਾਈਮ ਇੰਡਸਟਰੀ ਲਿਮਟਿਡ ਦੇ ਡਾਇਰੈਕਟਰ ਹਰਜੀਤ ਸਿੰਘ ਅਰੋੜਾ ਦੀ ਸ਼ਿਕਾਇਤ ‘ਤੇ ਅਮਲ ‘ਚ ਲਿਆਂਦੀ ਤੇ ਇਸ ਸਬੰਧੀ ਪੁਲਿਸ ਨੇ ਪੰਕਜ ਗੁਪਤਾ ਪੁੱਤਰ ਪ੍ਰੇਮ ਕੁਮਾਰ ਵਾਸੀ ਸ਼ਹੀਦ ਭਗਤ ਸਿੰਘ ਨਗਰ, ਮੁਕਤਾ ਗੁਪਤਾ, ਚਰਨਜੀਤ ਸਿੰਘ, ਗੁਰਪ੍ਰੀਤ ਸਿੰਘ, ਨਿਮਰਤਾ ਸਿੰਗਲਾ, ਰਾਮਾਕਾਂਤ, ਮਾਣਕ, ਧਵਨ ਤੇ ਵਰੁਣ ਧਵਨ ਖ਼ਿਲਾਫ਼ ਵੱਖ ਵੱਖ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਹੈ।
ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਉਕਤ ਕਥਿਤ ਦੋਸ਼ੀਆਂ ਨੇ ਉਸ ਪਾਸੋਂ 1 ਕਰੋੜ 20 ਲੱਖ ਰੁਪਏ ਕੰਪਨੀ ‘ਚ ਨਿਵੇਸ਼ ਕਰਵਾ ਲਏ। ਬਾਅਦ ‘ਚ ਕਥਿਤ ਦੋਸ਼ੀਆਂ ਨੇ 56 ਲੱਖ ਰੁਪਏ ਦੀ ਰਕਮ ਵਾਪਸ ਕਰ ਦਿੱਤੀ, ਜਦਕਿ 64 ਲੱਖ ਰੁਪਏ ਦੀ ਰਕਮ ਹੜੱਪ ਲਈ, ਜਿਸ ‘ਤੇ ਸ਼ਿਕਾਇਤਕਰਤਾ ਵਲੋਂ ਇਹ ਸਾਰਾ ਮਾਮਲਾ ਪੁਲਿਸ ਦੇ ਧਿਆਨ ‘ਚ ਲਿਆਂਦਾ ਗਿਆ ਤਾਂ ਪੁਲਿਸ ਵਲੋਂ ਕਾਰਵਾਈ ਕਰਦਿਆਂ ਇਸ ਮਾਮਲੇ ‘ਚ ਕੇਸ ਦਰਜ ਕਰ ਲਿਆ।