Connect with us

ਅਪਰਾਧ

ਭਾਜਪਾ ਵਰਕਰ ‘ਤੇ ਕਾਤਲਾਨਾ ਹਮਲਾ ਕਰਨ ਦੇ ਦੋਸ਼ ‘ਚ ਕਾਂਗਰਸੀ ਆਗੂਆਂ ‘ਤੇ ਕੇਸ ਦਰਜ

Published

on

Case registered against Congress leaders for murderous attack on BJP worker

ਲੁਧਿਆਣਾ : ਥਾਣਾ ਡਿਵੀਜ਼ਨ ਨੰਬਰ ਤਿੰਨ ਦੇ ਘੇਰੇ ਅੰਦਰ ਪੈਂਦੇ ਇਲਾਕੇ ਹਰਚਰਨ ਨਗਰ ਵਿਚ ਭਾਜਪਾ ਵਰਕਰਾਂ ‘ਤੇ ਕਾਤਲਾਨਾ ਹਮਲਾ ਕਰਨ ਦੇ ਦੋਸ਼ ਤਹਿਤ ਪੁਲਿਸ ਨੇ ਕਾਂਗਰਸੀ ਵਰਕਰਾਂ ਖ਼ਿਲਾਫ਼ ਵੱਖ-ਵੱਖ ਸੰਗੀਨ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਹੈ। ਜਾਣਕਾਰੀ ਅਨੁਸਾਰ ਪੁਲਿਸ ਵਲੋਂ ਇਹ ਕਾਰਵਾਈ ਭਾਜਪਾ ਵਰਕਰ ਵਿੱਕੀ ਵਾਸੀ ਰਣਜੀਤ ਪਾਰਕ ਦੀ ਸ਼ਿਕਾਇਤ ਤੇ ਅਮਲ ਵਿਚ ਲਿਆਂਦੀ ਹੈ।

ਜਾਣਕਾਰੀ ਅਨੁਸਾਰ ਬੀਤੇ ਦਿਨ ਵੋਟਿੰਗ ਦੌਰਾਨ ਹੋਈ ਲੜਾਈ ਵਿਚ ਵਿੱਕੀ ਅਤੇ ਉਸ ਦਾ ਇਕ ਹੋਰ ਸਾਥੀ ਗੰਭੀਰ ਜ਼ਖ਼ਮੀ ਹੋ ਗਏ ਸਨ, ਜਿਨ੍ਹਾਂ ਨੂੰ ਇਲਾਜ ਲਈ ਹਸਪਤਾਲ ਲਿਆਂਦਾ ਗਿਆ ਸੀ। ਕਥਿਤ ਦੋਸ਼ੀਆਂ ਖ਼ਿਲਾਫ਼ ਕਾਰਵਾਈ ਦੀ ਮੰਗ ਨੂੰ ਲੈ ਕੇ ਭਾਜਪਾ ਉਮੀਦਵਾਰ ਗੁਰਦੇਵ ਸ਼ਰਮਾ ਦੇਬੀ ਵਲੋਂ ਆਪਣੇ ਸਾਥੀਆਂ ਨਾਲ ਮਿਲ ਕੇ ਸ਼ਿੰਗਾਰ ਸਿਨੇਮਾ ਰੋਡ ‘ਤੇ ਧਰਨਾ ਦੇ ਕੇ ਪੁਲਿਸ ਖ਼ਿਲਾਫ਼ ਜਮ ਕੇ ਨਾਅਰੇਬਾਜ਼ੀ ਕੀਤੀ ਗਈ ਸੀ। ਦੇਰ ਰਾਤ ਤੱਕ ਇਹ ਧਰਨਾ ਜਾਰੀ ਰਿਹਾ।

Facebook Comments

Trending