Connect with us

ਅਪਰਾਧ

ਦਾਜ ਖ਼ਾਤਰ ਵਿਆਹੁਤਾ ਨੂੰ ਤੰਗ ਪ੍ਰੇਸ਼ਾਨ ਕਰਨ ਵਾਲੇ ਮਾਂ-ਪੁੱਤਰ ਖ਼ਿਲਾਫ਼ ਕੇਸ ਦਰਜ

Published

on

Case registered against mother and son for harassing marriage for dowry

ਲੁਧਿਆਣਾ : ਦਾਜ ਖਾਤਰ ਵਿਆਹੁਤਾ ਨੂੰ ਤੰਗ ਪ੍ਰੇਸ਼ਾਨ ਕਰਨ ਵਾਲੇ ਮਾਂ-ਪੁੱਤਰ ਖ਼ਿਲਾਫ਼ ਪੁਲਿਸ ਨੇ ਵੱਖ-ਵੱਖ ਸੰਗੀਨ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਹੈ। ਪੁਲਿਸ ਵਲੋਂ ਇਹ ਕਾਰਵਾਈ ਸੁਨੇਹਾ ਪੁੱਤਰੀ ਜਸ਼ਨ ਗਿੱਲ ਵਾਸੀ ਸਲੇਮ ਟਾਬਰੀ ਦੀ ਸ਼ਿਕਾਇਤ ‘ਤੇ ਅਮਲ ‘ਚ ਲਿਆਂਦੀ ਹੈ ਤੇ ਇਸ ਸਬੰਧੀ ਪੁਲਿਸ ਵਲੋਂ ਉਸ ਦੇ ਪਤੀ ਜਸ਼ਨ ਗਿੱਲ, ਉਸ ਦੀ ਸੱਸ ਨੀਲਮ ਵਾਸੀ ਪੀਰੂ ਬੰਦਾ ਖ਼ਿਲਾਫ਼ ਕੇਸ ਦਰਜ ਕੀਤਾ ਹੈ।

ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ‘ਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਉਸ ਦੀ ਸ਼ਾਦੀ ਫਰਵਰੀ ਮਹੀਨੇ ਵਿਚ ਇਸ ਸਾਲ ਕਥਿਤ ਦੋਸ਼ੀ ਜਸ਼ਨ ਗਿੱਲ ਨਾਲ ਹੋਈ ਸੀ, ਪਰ ਵਿਆਹ ਤੋਂ ਕੁਝ ਸਮੇਂ ਬਾਅਦ ਹੀ ਕਥਿਤ ਦੋਸ਼ੀਆਂ ਵਲੋਂ ਉਸਨੂੰ ਦਾਜ ਖ਼ਾਤਰ ਤੰਗ ਪ੍ਰੇਸ਼ਾਨ ਕਰਨਾ ਸ਼ੁਰੂ ਕਰ ਦਿੱਤਾ ਤੇ ਬੀਤੇ ਦਿਨ ਦੋਸ਼ੀਆਂ ਨੇ ਉਸ ਨੂੰ ਕੁੱਟ ਮਾਰ ਕੇ ਘਰੋਂ ਕੱਢ ਦਿੱਤਾ, ਜਿਸ ‘ਤੇ ਉਸ ਨੇ ਸਾਰਾ ਮਾਮਲਾ ਪੁਲਿਸ ਦੇ ਧਿਆਨ ‘ਚ ਲਿਆਂਦਾ ਤਾਂ ਪੁਲਿਸ ਵਲੋਂ ਕਾਰਵਾਈ ਕਰਦਿਆਂ ਇਸ ਸਬੰਧੀ ਕੇਸ ਦਰਜ ਕਰ ਲਿਆ।

Facebook Comments

Trending