Connect with us

ਅਪਰਾਧ

ਦਾਜ ਖ਼ਾਤਰ ਵਿਆਹੁਤਾ ਨੂੰ ਤੰਗ ਪ੍ਰੇਸ਼ਾਨ ਕਰਨ ਵਾਲੇ ਮਾਂ-ਪੁੱਤ ਖ਼ਿਲਾਫ਼ ਕੇਸ ਦਰਜ

Published

on

Case registered against mother and son for harassing marriage for dowry

ਲੁਧਿਆਣਾ : ਦਾਜ ਖ਼ਾਤਰ ਵਿਆਹੁਤਾ ਨੂੰ ਤੰਗ ਪ੍ਰੇਸ਼ਾਨ ਕਰਨ ਵਾਲੇ ਮਾਂ-ਪੁੱਤ ਖ਼ਿਲਾਫ਼ ਪੁਲਿਸ ਨੇ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਹੈ। ਜਾਣਕਾਰੀ ਅਨੁਸਾਰ ਪੁਲਿਸ ਵਲੋਂ ਬਲਜੀਤ ਕੌਰ ਪਤਨੀ ਇੰਦਰਜੀਤ ਸਿੰਘ ਵਾਸੀ ਕਰੀਮਪੁਰਾ ਦੀ ਸ਼ਿਕਾਇਤ ‘ਤੇ ਉਸ ਦੇ ਪਤੀ ਇੰਦਰਜੀਤ ਸਿੰਘ ਤੇ ਸੱਸ ਸੁਖਵੰਤ ਕੌਰ ਖ਼ਿਲਾਫ਼ ਕੇਸ ਦਰਜ ਕੀਤਾ ਹੈ।

ਪੁਲਿਸ ਕੋਲ ਲਿਖਵਾਈ ਮੁੱਢਲੀ ਰਿਪੋਰਟ ‘ਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਉਸ ਦਾ ਵਿਆਹ ਉਕਤ ਕਥਿਤ ਦੋਸ਼ੀ ਇੰਦਰਜੀਤ ਸਿੰਘ ਨਾਲ 6 ਸਾਲ ਪਹਿਲਾਂ ਹੋਇਆ ਸੀ, ਪਰ ਵਿਆਹ ਤੋਂ ਕੁਝ ਸਮੇਂ ਬਾਅਦ ਹੀ ਇਹ ਮਾਂ-ਪੁੱਤ ਉਸ ਨੂੰ ਦਾਜ ਖ਼ਾਤਰ ਤੰਗ ਪ੍ਰੇਸ਼ਾਨ ਕਰਨ ਲੱਗ ਪਏ ਤੇ ਬੀਤੇ ਦਿਨ ਉਸ ਨੂੰ ਘਰੋਂ ਬਾਹਰ ਕਰ ਦਿੱਤਾ, ਜਿਸ ‘ਤੇ ਬਲਜੀਤ ਕੌਰ ਵਲੋਂ ਇਹ ਸਾਰਾ ਮਾਮਲਾ ਪੁਲਿਸ ਦੇ ਧਿਆਨ ‘ਚ ਲਿਆਂਦਾ ਤਾਂ ਪੁਲਿਸ ਵਲੋਂ ਕਾਰਵਾਈ ਕਰਦਿਆਂ ਇਸ ਮਾਮਲੇ ‘ਚ ਕੇਸ ਦਰਜ ਕਰ ਲਿਆ।

Facebook Comments

Trending