ਲੁਧਿਆਣਾ : ਦਾਜ ਖਾਤਰ ਵਿਆਹੁਤਾ ਨੂੰ ਤੰਗ ਪ੍ਰੇਸ਼ਾਨ ਕਰਨ ਦੇ ਮਾਮਲੇ ਵਿਚ ਉਕਤ ਦੇ ਪਤੀ ਸਮੇਤ ਪੁਲਿਸ ਨੇ ਦੋ ਵਿਅਕਤੀਆਂ ਖਿਲਾਫ਼ ਕੇਸ ਦਰਜ ਕੀਤਾ ਹੈ। ਜਾਣਕਾਰੀ ਅਨੁਸਾਰ ਪੁਲਿਸ ਵਲੋਂ ਇਹ ਕਾਰਵਾਈ ਅਰਬਨ ਅਸਟੇਟ ਦੀ ਰਹਿਣ ਵਾਲੀ ਏਕਤਾ ਦੀ ਸ਼ਿਕਾਇਤ ‘ਤੇ ਅਮਲ ਵਿਚ ਲਿਆਂਦੀ ਅਤੇ ਇਸ ਸਬੰਧੀ ਪੁਲਿਸ ਨੇ ਉਸ ਦੇ ਪਤੀ ਵਰੁਣ ਕੁਮਾਰ ਅਤੇ ਸਹੁਰੇ ਮੁਨਸ਼ੀ ਲਾਲ ਖਿਲਾਫ਼ ਕੇਸ ਦਰਜ ਕੀਤਾ ਹੈ।
ਪੁਲਿਸ ਪਾਸ ਲਿਖਵਾਈ ਮੁੱਢਲੀ ਸ਼ਿਕਾਇਤ ਵਿਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਉਸ ਦੀ ਸ਼ਾਦੀ ਤਿੰਨ ਸਾਲ ਪਹਿਲਾਂ ਕਥਿਤ ਦੋਸ਼ੀ ਵਰੁਣ ਕੁਮਾਰ ਨਾਲ ਹੋਈ ਸੀ, ਪਰ ਵਿਆਹ ਤੋਂ ਬਾਅਦ ਕਥਿਤ ਦੋਸ਼ੀ ਆਸਟ੍ਰੇਲੀਆ ਚਲਾ ਗਿਆ ਅਤੇ ਸ਼ਿਕਾਇਤਕਰਤਾ ਨੂੰ ਆਸਟ੍ਰੇਲੀਆ ਬੁਲਾਉਣ ਦਾ ਵਾਅਦਾ ਕੀਤਾ ਪਰ ਕਥਿਤ ਦੋਸ਼ੀ ਨੇ ਉਸ ਨੂੰ ਆਸਟ੍ਰੇਲੀਆ ਨਹੀਂ ਬੁਲਾਇਆ ਤੇ ਦਾਜ ਦੀ ਮੰਗ ਕਰਨ ਲੱਗ ਪਿਆ।