Connect with us

ਅਪਰਾਧ

ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ 45 ਲੱਖ ਦੀ ਠੱਗੀ ਦੇ ਦੋਸ਼ ਤਹਿਤ ਨੌਜਵਾਨ ਖ਼ਿਲਾਫ਼ ਕੇਸ ਦਰਜ

Published

on

Case registered against youth for fraudulently sending Rs 45 lakh abroad

ਲੁਧਿਆਣਾ : ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ 45 ਲੱਖ ਦੀ ਠੱਗੀ ਕਰਨ ਵਾਲੇ ਨੌਜਵਾਨ ਖ਼ਿਲਾਫ਼ ਪੁਲਿਸ ਨੇ ਵੱਖ-ਵੱਖ ਸੰਗੀਨ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਹੈ। ਪੁਲਿਸ ਵਲੋਂ ਇਹ ਕਾਰਵਾਈ ਧਰਮਿੰਦਰ ਵਾਸੀ ਮਹਾਰਾਜਾ ਰਣਜੀਤ ਸਿੰਘ ਪਾਰਕ ਦੀ ਸ਼ਿਕਾਇਤ ‘ਤੇ ਅਮਲ ‘ਚ ਲਿਆਂਦੀ ਤੇ ਇਸ ਸਬੰਧੀ ਪੁਲਿਸ ਵਲੋਂ ਅਜੈਬ ਸਿੰਘ ਵਾਸੀ ਸ਼ਾਹਕੋਟ ਜਲੰਧਰ ਖ਼ਿਲਾਫ਼ ਵੱਖ-ਵੱਖ ਸੰਗੀਨ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਹੈ।

ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ‘ਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਉਸ ਦਾ ਲੜਕਾ ਕਰਨ ਸ਼ਰਮਾ ਇੰਗਲੈਂਡ ਜਾਣ ਦਾ ਇੱਛੁਕ ਸੀ, ਜਿਸ ਲਈ ਉਹ ਉਕਤ ਕਥਿਤ ਦੋਸ਼ੀ ਨੂੰ ਮਿਲਿਆ। ਉਸ ਨੇ ਦੱਸਿਆ ਕਿ ਕਥਿਤ ਦੋਸ਼ੀ ਨੇ ਇੰਗਲੈਂਡ ਭੇਜਣ ਦਾ ਝਾਂਸਾ ਦੇ ਕੇ ਉਸ ਪਾਸੋਂ 45 ਲੱਖ ਰੁਪਏ ਲੈ ਲਏ, ਪਰ ਨਾ ਤਾਂ ਲੜਕੇ ਨੂੰ ਵਾਪਸ ਭੇਜਿਆ ਤੇ ਨਾ ਹੀ ਪੈਸੇ ਵਾਪਸ ਕੀਤੇ। ਪੁਲਿਸ ਵਲੋਂ ਕਾਰਵਾਈ ਕਰਦਿਆਂ ਇਸ ਸਬੰਧੀ ਕੇਸ ਦਰਜ ਕਰ ਲਿਆ।

Facebook Comments

Trending