ਮੋਗਾ : ਬਾਬਾ ਵਿਸ਼ਵਕਰਮਾ ਰਾਜ ਮਿਸਤਰੀ ਮਜਦੂਰ ਯੂਨੀਅਨ ਨੇ ਕਿਰਤੀਆਂ ਦੇ ਰਹਿਬਰ ਅਤੇ ਕਿਰਤ ਦੇ ਦੇਵਤਾ ਬਾਬਾ ਵਿਸ਼ਵਕਰਮਾ ਜੀ ਦਾ ਪ੍ਰਗਟ ਦਿਵਸ ਸ਼ਰਧਾਪੂਰਵਕ ਮਨਾਇਆ। ਵਿਧਾਇਕ ਡਾਕਟਰ ਹਰਜੋਤ ਕਮਲ ਬਤੋਰ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ।
ਯੂਨੀਅਨ ਪ੍ਰਧਾਨ ਸੰਤੋਖ ਸਿੰਘ ਅਤੇ ਗੁਰਤੇਜ ਸਿੰਘ ਘਾਲੀ ਦੀ ਅਗਵਾਈ ਵਿੱਚ ਪੰਡਿਤ ਪ੍ਰਦੀਪ ਕੁਮਾਰ ਨੇ ਧਾਰਮਿਕ ਰੀਤੀ ਨਾਲ ਹਵਨ ਯੱਗ ਕਰਵਾਇਆ ਅਤੇ ਅੌਜ਼ਾਰਾਂ ਦੀ ਪੂਜਾ ਕੀਤੀ। ਇਸ ਮੌਕੇ ਮੁੱਖ ਮਹਿਮਾਨ ਡਾਕਟਰ ਹਰਜੋਤ ਕਮਲ ਨੇ ਕਿਹਾ ਕਿ ਬਾਬਾ ਵਿਸ਼ਵਕਰਮਾ ਜੀ ਦੇ ਪ੍ਰਗਟ ਦਿਵਸ ਤੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਰਜਿਸਟਰਡ ਉਸਾਰੀ ਕਿਰਤੀਆਂ ਨੂੰ 3100 ਰੁਪਏ ਦੀ ਆਰਥਿਕ ਸਹਾਇਤਾ ਦੇਣ ਦਾ ਐਲਾਨ ਕਰਕੇ ਕਿਰਤੀਆਂ ਨੂੰ ਬਾਬਾ ਵਿਸ਼ਵਕਰਮਾ ਜੀ ਦੇ ਪ੍ਰਗਟ ਦਿਵਸ ਤੇ ਤੋਹਫ਼ਾ ਦਿੱਤਾ ਹੈ।
ਇਸ ਮੌਕੇ ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ਵਿਨੋਦ ਬਾਂਸਲ ਨੇ ਕਿਹਾ ਕਿ ਪੰਜਾਬ ਵਿੱਚ ਚੰਨੀ ਦੀ ਸਰਕਾਰ ਮਜ਼ਦੂਰਾਂ ਅਤੇ ਮੁਲਾਜ਼ਮਾਂ ਲਈ ਕਈ ਇਤਿਹਾਸਕ ਫੈਸਲੇ ਲੈ ਰਹੀ ਹੈ। ਧੀਰ ਨੇ ਕਿਹਾ ਕਿ ਜੇਕਰ ਬਾਬਾ ਵਿਸ਼ਵਕਰਮਾ ਜੀ ਦੇ ਪੁੱਤਰ ਨਲ ਅਤੇ ਨੀਲ ਸਮੁੰਦਰ ਤੇ ਰਾਮਸੇਤੂ ਨਾ ਉਸਾਰਦੇ ਤਾਂ ਸ਼ਾਇਦ ਭਗਵਾਨ ਸ੍ਰੀ ਰਾਮ ਚੰਦਰ ਜੀ ਦੀ ਲੰਕਾ ਤੇ ਜਿੱਤ ਸੰਭਵ ਨਾ ਹੁੰਦੀ।