Connect with us

ਪੰਜਾਬ ਨਿਊਜ਼

ਪੰਜਾਬ ਸਕੂਲ ਸਿੱਖਿਆ ਬੋਰਡ ਦੇ ਚੇਅਰਮੈਨ ਨੇ ਅਹੁਦੇ ਤੋਂ ਦਿੱਤਾ ਅਸਤੀਫ਼ਾ

Published

on

Chairman of Punjab School Education Board resigned from the post

ਪੰਜਾਬ ਸਕੂਲ ਸਿੱਖਿਆ ਬੋਰਡ ਦੇ ਚੇਅਰਮੈਨ ਡਾਕਟਰ ਯੋਗਰਾਜ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਡਾ. ਯੋਗਰਾਜ ਨੇ ਅੱਜ ਆਪਣਾ ਅਸਤੀਫਾ ਸਰਕਾਰ ਨੂੰ ਭੇਜ ਦਿੱਤਾ। ਦੱਸਣਯੋਗ ਹੈ ਕਿ ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਬਾਅਦ ਕਾਫੀ ਸਾਰੇ ਬੋਰਡਾਂ ਦੇ ਚੇਅਰਮੈਨ ਨੇ ਆਪਣੇ ਅਸਤੀਫ਼ੇ ਦੇ ਦਿੱਤੇ ਸਨ ਜਦਕਿ ਪੰਜਾਬ ਸਕੂਲ ਸਿੱਖਿਆ ਬੋਰਡ ਦਾ ਚੇਅਰਮੈਨ ਆਪਣੇ ਅਹੁਦੇ ਉਤੇ ਕੰਮ ਕਰ ਰਿਹਾ ਸੀ।

ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਹੁਣ ਪੰਜਾਬ ਸਰਕਾਰ ਨੇ ਸਿੱਖਿਆ ਬੋਰਡ ਦੇ ਚੇਅਰਮੈਨ ਤੋਂ ਅਸਤੀਫੇ ਦੀ ਮੰਗ ਕੀਤੀ ਸੀ, ਜਿਸ ਤੋਂ ਬਾਅਦ ਉਨ੍ਹਾਂ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਇਸ ਦੌਰਾਨ ਪੰਜਾਬ ਸਰਕਾਰ ਨੇ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਚੇਅਰਮੈਨ ਪ੍ਰੋਫੈਸਰ ਯੋਗਰਾਜ  ਕਿਹਾ ਹੈ ਕਿ ਉਹ ਅਗਲੇ ਹੁਕਮਾਂ ਤੱਕ ਚੇਅਰਮੈਨ ਵਜੋਂ ਕੰਮ ਕਰਦੇ ਰਹਿਣਗੇ।

Facebook Comments

Trending