Connect with us

ਪੰਜਾਬੀ

ਜਾਂਚ ਪੜਤਾਲ ਦੌਰਾਨ ਵੱਡੀ ਗਿਣਤੀ ‘ਚ ਕਾਰਡ ਰੱਦ ਹੋਣ ਦੀ ਸੰਭਾਵਨਾ

Published

on

Chances of a large number of cards being canceled during the investigation

ਲੁਧਿਆਣਾ : ਸਰਕਾਰ ਵਲੋਂ ਕੁੱਝ ਸਾਲ ਪਹਿਲਾਂ ਲੋਕਾਂ ਨੂੰ ਸਸਤਾ ਰਾਸ਼ਨ ਦੇਣ ਲਈ ਆਟਾ ਦਾਲ ਯੋਜਨਾ ਸਕੀਮ ਦਾ ਐਲਾਨ ਕੀਤਾ ਗਿਆ ਜਿਸ ਦੇ ਤਹਿਤ 2 ਰੁਪਏ ਕਿੱਲੋ ਆਟਾ ਤੇ 20 ਰੁਪਏ ਕਿਲੋ ਦਾਲ ਦੇਣ ਦੀ ਗੱਲ ਕੀਤੀ ਗਈ | ਭਾਵੇਂ ਕਿ ਇਸ ਸਕੀਮ ਨੂੰ ਆਟਾ ਦਾਲ ਸਕੀਮ ਦਾ ਨਾਮ ਦਿੱਤਾ ਗਿਆ | ਉਸ ਮੌਕੇ ਸਰਕਾਰ ਵਲੋਂ ਇਸ ਸਕੀਮ ਦਾ ਲਾਭ ਦੇਣ ਲਈ ਲੋਕਾਂ ਦੇ ਨੀਲੇ ਕਾਰਡ ਬਣਾਏ ਗਏ | ਜਿਨ੍ਹਾਂ ਨੂੰ ਅੱਜ ਕੱਲ੍ਹ ਸਮਾਰਟ ਰਾਸ਼ਨ ਕਾਰਡ ਵੀ ਕਿਹਾ ਜਾਂਦਾ ਹੈ |

ਵੱਡੀ ਗਿਣਤੀ ‘ਚ ਲੋਕਾਂ ਦੇ ਨੀਲੇ ਕਾਰਡ ਬਣਾਏ ਗਏ ਭਾਵੇਂ ਕਿ ਸਰਕਾਰ ਵਲੋਂ ਨੀਲਾ ਕਾਰਡ ਬਣਾਉਣ ਲਈ ਸ਼ਰਤਾਂ ਵੀ ਰੱਖੀਆਂ ਗਈਆਂ ਸਨ ਪਰ ਕਥਿਤ ਤੌਰ ‘ਤੇ ਨਿਯਮਾਂ ਦੀ ਉਲੰਘਣਾ ਕਰਦੇ ਹੋਏ ਉਨ੍ਹਾਂ ਲੋਕਾਂ ਵਲੋਂ ਵੀ ਨੀਲੇ ਕਾਰਡ ਬਣਵਾ ਲਏ ਗਏ ਜੋ ਸਰਕਾਰ ਦੀ ਇਸ ਯੋਜਨਾ ਦੇ ਦਾਇਰੇ ਵਿਚ ਨਹੀਂ ਆਉਂਦੇ ਸਨ | ਸਰਕਾਰ ਨੂੰ ਮਿਲੀਆਂ ਸ਼ਿਕਾਇਤਾਂ ਕਿ ਉਨ੍ਹਾਂ ਲੋਕਾਂ ਵਲੋਂ ਵੀ ਆਪਣੇ ਨੀਲੇ ਕਾਰਡ ਬਣਵਾ ਲਏ ਗਏ | ਜੋ ਸਰਕਾਰ ਦੀ ਇਸ ਯੋਜਨਾ ਦੇ ਦਾਇਰੇ ਵਿੱਚ ਨਹੀਂ ਆਉਂਦੇ |

ਸਰਕਾਰ ਵਲੋਂ ਸਮਾਰਟ ਰਾਸ਼ਨ ਕਾਰਡ ਧਾਰਕਾਂ ਦੀ ਵੈਰੀਫਿਕੇਸ਼ਨ ਕਰਵਾਉਣ ਦਾ ਫੈਸਲਾ ਕੀਤਾ ਗਿਆ ਹੈ | ਜਿਸ ਤੋਂ ਇਸ ਗੱਲ ਦੀ ਪੂਰੀ ਸੰਭਾਵਨਾ ਹੈ ਕਿ ਵੱਡੀ ਗਿਣਤੀ ‘ਚ ਕਾਰਡ ਰੱਦ ਹੋਣ ਜਾਣਗੇ | ਇਨ੍ਹਾਂ ਦਿਨਾਂ ‘ਚ ਵੀ ਜਾਂਚ ਪੜਤਾਲ ਦਾ ਕੰਮ ਚੱਲ ਰਿਹਾ ਹੈ ਜਿਸ ਤੋਂ ਲੱਗਦਾ ਹੈ ਕਿ ਹਜ਼ਾਰਾਂ ਦੀ ਗਿਣਤੀ ਵਿਚ ਸਮਾਰਟ ਰਾਸ਼ਨ ਕਾਰਡ ਰੱਦ ਹੋਣ ਦੀ ਸੰਭਾਵਨਾ ਹੈ |

Facebook Comments

Trending