Connect with us

ਪੰਜਾਬ ਨਿਊਜ਼

ਚੰਡੀਗੜ੍ਹ ਮੇਅਰ ਦੀਆਂ ਚੋਣਾਂ ਮੁਲਤਵੀ, ਜਾਣੋ ਕਦੋਂ ਹੋਣਗੀਆਂ ਚੋਣਾਂ

Published

on

ਚੰਡੀਗੜ੍ਹ: ਚੰਡੀਗੜ੍ਹ ਮੇਅਰ ਚੋਣਾਂ ਨਾਲ ਜੁੜੀਆਂ ਵੱਡੀਆਂ ਖ਼ਬਰਾਂ ਸਾਹਮਣੇ ਆ ਰਹੀਆਂ ਹਨ। ਜਾਣਕਾਰੀ ਮੁਤਾਬਕ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਵੱਡਾ ਫੈਸਲਾ ਲੈਂਦੇ ਹੋਏ 24 ਜਨਵਰੀ ਨੂੰ ਹੋਣ ਵਾਲੀ ਚੰਡੀਗੜ੍ਹ ਮੇਅਰ ਦੀ ਚੋਣ ਮੁਲਤਵੀ ਕਰ ਦਿੱਤੀ ਹੈ। ਇਸ ਦੇ ਨਾਲ ਹੀ ਸੀਨੀਅਰ ਡਿਪਟੀ ਮੇਅਰ ਅਤੇ ਡਿਪਟੀ ਮੇਅਰ ਦੀਆਂ ਚੋਣਾਂ ਵੀ ਮੁਲਤਵੀ ਕਰ ਦਿੱਤੀਆਂ ਗਈਆਂ ਹਨ।

ਹਾਈ ਕੋਰਟ ਦਾ ਕਹਿਣਾ ਹੈ ਕਿ ਮੇਅਰ ਦਾ ਕਾਰਜਕਾਲ 30 ਜਨਵਰੀ 2025 ਤੱਕ ਰਹੇਗਾ ਅਤੇ ਅਦਾਲਤ ਨੇ 29 ਜਨਵਰੀ ਤੋਂ ਬਾਅਦ ਹੀ ਚੋਣਾਂ ਕਰਵਾਉਣ ਦੇ ਨਿਰਦੇਸ਼ ਦਿੱਤੇ ਹਨ। ਅਦਾਲਤ ਨੇ 24 ਜਨਵਰੀ ਦਾ ਨੋਟੀਫਿਕੇਸ਼ਨ ਰੱਦ ਕਰ ਦਿੱਤਾ ਹੈ। ਹੁਣ ਤਾਜ਼ਾ ਨੋਟੀਫਿਕੇਸ਼ਨ ਤੋਂ ਬਾਅਦ ਹੀ ਚੋਣਾਂ ਕਰਵਾਈਆਂ ਜਾਣਗੀਆਂ।

ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਚੰਡੀਗੜ੍ਹ ਦੇ ਮੇਅਰ ਦੀ ਚੋਣ 24 ਜਨਵਰੀ ਨੂੰ ਹੋਣੀ ਸੀ ਅਤੇ ਅੱਜ ਨਵੇਂ ਮੇਅਰ, ਸੀਨੀਅਰ ਡਿਪਟੀ ਅਤੇ ਡਿਪਟੀ ਮੇਅਰ ਦੀ ਚੋਣ ਲਈ ਨਾਮਜ਼ਦਗੀਆਂ ਦਾਖ਼ਲ ਕੀਤੀਆਂ ਜਾਣੀਆਂ ਸਨ।

Facebook Comments

Trending