ਦਿੱਲੀ : ਦਿੱਲੀ ਐਨਸੀਆਰ ਵਿੱਚ ਸ਼ਨੀਵਾਰ ਸ਼ਾਮ ਨੂੰ ਅਚਾਨਕ ਧੂੜ ਭਰੀ ਹਨੇਰੀ ਸ਼ੁਰੂ ਹੋ ਗਈ। ਤੇਜ਼ ਹਨੇਰੀ ਅਤੇ ਧੂੜ ਭਰੀਆਂ ਹਵਾਵਾਂ ਕਾਰਨ ਦਿਨ ਹਨੇਰਾ ਹੋ ਗਿਆ। ਸੜਕਾਂ ‘ਤੇ ਕੁਝ ਵੀ ਦੇਖਣਾ ਮੁਸ਼ਕਿਲ ਹੋ ਗਿਆ ਹੈ। ਵਾਹਨਾਂ ਦੀ ਰਫ਼ਤਾਰ ਵੀ ਰੁਕ ਗਈ ਹੈ। ਦੋ ਦਿਨ ਪਹਿਲਾਂ ਜਾਰੀ ਆਈਐਮਡੀ ਦੀ ਰਿਪੋਰਟ ਦੇ ਅਨੁਸਾਰ, ਦਿੱਲੀ ਐਨਸੀਆਰ ਸਮੇਤ ਉੱਤਰੀ ਭਾਰਤ ਵਿੱਚ ਤੇਜ਼ ਗਰਜ ਨਾਲ ਮੀਂਹ ਪੈਣ ਦੀ ਸੰਭਾਵਨਾ ਹੈ।