Connect with us

ਪੰਜਾਬ ਨਿਊਜ਼

ਚਰਨਜੀਤ ਸਿੰਘ ਚੰਨੀ ਨੇ ਰਾਜਪਾਲ ਨੂੰ ਸੌਂਪਿਆ ਅਸਤੀਫ਼ਾ, ‘ਆਪ’ ਦੀ ਜਿੱਤ ਬਾਰੇ ਆਖੀ ਇਹ ਗੱਲ

Published

on

Charanjit Singh Channi submits resignation to Governor, says this about AAP's victory

ਚੰਡੀਗੜ੍ਹ : ਪੰਜਾਬ ‘ਚ ਚੋਣ ਨਤੀਜਿਆਂ ਦੇ ਐਲਾਨ ਤੋਂ ਬਾਅਦ ਚਰਨਜੀਤ ਸਿੰਘ ਚੰਨੀ ਨੇ ਰਾਜਪਾਲ ਨੂੰ ਆਪਣਾ ਅਸਤੀਫ਼ਾ ਸੌਂਪ ਦਿੱਤਾ ਹੈ। ਗਵਰਨਰ ਹਾਊਸ ਤੋਂ ਬਾਹਰ ਨਿਕਲਦਿਆਂ ਚਰਨਜੀਤ ਸਿੰਘ ਚੰਨੀ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਉਨ੍ਹਾਂ ਨੇ ਆਪਣੀ ਸਮੁੱਚ ਕੈਬਨਿਟ ਸਮੇਤ ਰਾਜਪਾਲ ਨੂੰ ਅਸਤੀਫ਼ਾ ਸੌਂਪ ਦਿੱਤਾ ਹੈ ਅਤੇ ਉਨ੍ਹਾਂ ਨੂੰ 15ਵੀਂ ਵਿਧਾਨ ਸਭਾ ਭੰਗ ਕਰਨ ਦੀ ਸਿਫਾਰਿਸ਼ ਕੀਤੀ ਹੈ।

ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਨਵੇਂ ਮੁੱਖ ਮੰਤਰੀ ਦੇ ਸਹੁੰ ਚੁੱਕਣ ਤੱਕ ਰਾਜਪਾਲ ਨੇ ਉਨ੍ਹਾਂ ਨੂੰ ਕਾਰਜਭਾਰ ਸੰਭਾਲਣ ਲਈ ਕਿਹਾ ਹੈ। ਇਸ ਤਰ੍ਹਾਂ ਨਵੇਂ ਮੁੱਖ ਮੰਤਰੀ ਦੇ ਸਹੁੰ ਚੁੱਕਣ ਤੋਂ ਚਰਨਜੀਤ ਸਿੰਘ ਚੰਨੀ ਹੁਣ ਕਾਰਜਕਾਰੀ ਮੁੱਖ ਮੰਤਰੀ ਰਹਿਣਗੇ।

ਚੋਣਾਂ ‘ਚ ਮਿਲੀ ਹਾਰ ਤੋਂ ਬਾਅਦ ਚਰਨਜੀਤ ਸਿੰਘ ਚੰਨੀ ਨੇ ਜਨਤਾ ਦਾ ਜੋ ਫ਼ੈਸਲਾ ਹੈ, ਉਹ ਸਿਰ-ਮੱਥੇ ‘ਤੇ ਹੈ। ਉਨ੍ਹਾਂ ਕਿਹਾ ਕਿ ਉਹ ਲੋਕਾਂ ਦੀ ਸੇਵਾ ‘ਚ ਹਾਜ਼ਰ ਰਹਿਣਗੇ। ਉਨ੍ਹਾਂ ਨੇ ਕਿਹਾ ਕਿ ਪੰਜਾਬ ਦੇ ਲੋਕ ਬਦਲਾਅ ਚਾਹੁੰਦੇ ਸਨ ਅਤੇ ਇਸ ਬਦਲਾਅ ਲਈ ਹੀ ਉਨ੍ਹਾਂ ਨੇ ਆਮ ਆਦਮੀ ਪਾਰਟੀ ਨੂੰ ਵੋਟਾਂ ਪਾਈਆਂ ਹਨ। ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਉਨ੍ਹਾਂ ਦੀ ਅਗਲੀ ਸਰਕਾਰ ਨੂੰ ਅਪੀਲ ਹੈ ਕਿ ਪਿਛਲੇ 111 ਦਿਨਾਂ ਦੌਰਾਨ ਉਨ੍ਹਾਂ ਦੀ ਸਰਕਾਰ ਵੱਲੋਂ ਜੋ ਕੰਮ ਕੀਤੇ ਗਏ ਹਨ, ਉਨ੍ਹਾਂ ਨੂੰ ਜਾਰੀ ਰੱਖਿਆ ਜਾਵੇ।

ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਇਨ੍ਹਾਂ 111 ਦਿਨਾਂ ਦੌਰਾਨ ਉਨ੍ਹਾਂ ਦੀ ਸਰਕਾਰ ਵੱਲੋਂ 111 ਫ਼ੈਸਲੇ ਲਏ ਗਏ ਹਨ, ਜਿਨ੍ਹਾਂ ‘ਚ ਬਿਜਲੀ ਦੇ ਰੇਟ ਘਟਾਉਣਾ, ਪੈਟਰੋਲ-ਡੀਜ਼ਲ ਦੇ ਰੇਟ ਘਟਾਉਣਾ, ਬਿਜਲੀ ਦੇ ਬਕਾਇਆ ਬਿੱਲ ਮੁਆਫ਼ ਕਰਨਾ ਸ਼ਾਮਲ ਹਨ। ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਨੂੰ ਉਮੀਦ ਹੈ ਕਿ ਨਵੀਂ ਸਰਕਾਰ ਨੇ ਜਨਤਾ ਨਾਲ ਜੋ ਵਾਅਦੇ ਕੀਤੇ ਹਨ, ਉਨ੍ਹਾਂ ‘ਤੇ ਉਹ ਖ਼ਰਾ ਉਤਰੇਗੀ।

Facebook Comments

Trending