Connect with us

ਪੰਜਾਬੀ

ਲੁਧਿਆਣਾ ਦੇ ਵੱਖ ਵੱਖ ਇਲਾਕਿਆਂ ‘ਚ ਚੱਲ ਰਿਹਾ ਸਸਤੀ ਕਣਕ ਵੰਡਣ ਦਾ ਕੰਮ

Published

on

Cheap wheat distribution work in different areas of Ludhiana

ਲੁਧਿਆਣਾ :   ਖੁਰਾਕ ਸਪਲਾਈ ਵਿਭਾਗ ਦੇ ਅਧਿਕਾਰੀਆਂ ਅਨੁਸਾਰ ਸ਼ਹਿਰ ਦੇ ਵੱਖ ਵੱਖ ਇਲਾਕਿਆਂ ਵਿੱਚ ਸੱਸਤੀ ਕਣਕ ਵੰਡਣ ਦਾ ਕੰਮ ਚੱਲ ਰਿਹਾ ਹੈ। ਸਰਕਾਰ ਵੱਲੋ ਕੀਤੇ ਗਏ ਫੈਸਲੇ ਅਨੁਸਾਰ ਸਮਾਰਟ ਰਾਸ਼ਨ ਕਾਰਡ ਧਾਰਕਾਂ ਨੂੰ ਹੁਣ 6 ਮਹੀਨੇ ਦੀ ਥਾਂ 3-3 ਮਹੀਨੇ ਬਾਅਤ ਸੱਸਤੀ ਕਣੱਕ ਮਿਲੇਗੀ ਜੋ ਕਿ ਸਬੰਧਤ ਲੋਕਾਂ ਵਾਸਤੇ ਰਾਹਤ ਵਾਲੀ ਗੱਲ ਹੈ।

ਸਰਕਾਰ ਦੀਆਂ ਹਦਾਇਤਾਂ ਮੁਤਾਬਕ ਸਮਾਰਟ ਰਾਸ਼ਨ ਕਾਰਡ ਧਾਰਕਾ ਨੂੰ ਇਸ ਵਾਰ 3-3 ਮਹੀਨੇ ਦੀ ਸਸਤੀ ਕਣਕ ਮਿਲੇਗੀ ਅਤੇ ਇੰਸਪੈਕਟਰ ਦੀ ਨਿਗਰਾਨੀ ਹੇਠ ਰਾਸ਼ਨ ਡਿਪੂਆਂ ਰਾਹੀਂ ਕਣਕ ਵੰਡਣ ਦਾ ਕੰਮ ਕੀਤਾ ਜਾ ਰਿਹਾ ਹੈ ਜੋ ਕਿ ਹੁਣ ਤਿੰਨ ਤਿੰਨ ਮਹੀਨੇ ਦੀ ਮਿਲ ਰਹੀ ਹੈ, ਜਦਕਿ ਪਹਿਲਾਂ 6-6 ਮਹੀਨੇ ਦੀ ਕਣਕ ਦਿੱਤੀ ਜਾਂਦੀ ਸੀ।

ਸਰਕਾਰ ਵੱਲੋ 2 ਰੁਪਏ ਪ੍ਰਤੀ ਕਿਲੋ ਦੇ ਹਿਸਾਬ ਨਾਲ ਸਸਤੀ ਕਣਕ ਦਿੱਤੀ ਜਾਂਦੀ ਹੈ ਅਤੇ ਸ਼ਹਿਰ ਦੇ ਵੱਖ ਵੱਖ ਇਲਾਕਿਆ ਵਿੱਚ ਚੱਲ ਰਹੇ ਰਾਸ਼ਨ ਡਿਪੂਆਂ ਰਾਹੀਂ ਇੰਸਪੈਕਟਰ ਦੀ ਨਿਗਰਾਨੀ ਹੇਠ ਇਹ ਕੰਮ ਕੀਤਾ ਜਾਂਦਾ ਹੈ ਤਾਂ ਜੋ ਖ਼ਪਤਕਾਰਾਂ ਨੂੰ ਕਿਸੇ ਕਿਸਮ ਦੀ ਮੁਸਕਲ ਦਾ ਸਾਮਹਣਾ ਨਾ ਕਰਨਾ ਪਵੇ। ਵਿਭਾਗ ਵੱਲੋ ਕੋਵਿਡ-19 ਦੇ ਨਿਯਮਾਂ ਦੀ ਪਾਲਣਾ ਕੀਤੀ ਜਾਂਦੀ ਹੈ।

ਜਿਲ੍ਹਾ ਲੁਧਿਆਣਾ ਵਿੱਚ 4.5 ਲੱਖ ਦੇ ਕਰੀਬ ਸਮਾਰਟ ਰਾਸ਼ਨ ਕਾਰਡ ਧਾਰਕ ਹਨ। ਜਿਹਨਾਂ ਨੂੰ ਸਰਕਾਰ ਦੀ ਨੀਤੀ ਅਨੁਸਾਰ ਅਗਲੇ ਹਫ਼ਤੇ ਤੋਂ ਸਸਤੀ ਕਣਕ ਵੰਡਣ ਦਾ ਕੰਮ ਆਰੰਭ ਹੋ ਜਾਵੇਗਾ, ਜੋ ਕਿ ਸੰਬੰਧਤ ਲੋਕਾਂ ਵਾਸਤੇ ਰਾਹਤ ਵਾਲੀ ਗੱਲ ਹੈ।

Facebook Comments

Trending