ਲੁਧਿਆਣਾ : ਹਲਕਾ ਲੁਧਿਆਣਾ ਦੱਖਣੀ ਤੋਂ ਵਿਧਾਇਕ ਬੀਬੀ ਰਾਜਿੰਦਰਪਾਲ ਕੌਰ ਛੀਨਾ ਵੱਲੋਂ ਵਾਰਡ ਨੰਬਰ 32 ਦੇ ਰਾਸ਼ਨ ਡੀਪੂ ਦੀ ਚੈਕਿੰਗ ਕੀਤੀ ਗਈ। ਇਸ ਦੌਰਾਨ ਰਾਸ਼ਨ ਕਾਰਡ ਧਾਰਕਾਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਦੇਖਿਆ ਗਿਆ ਕਿ ਸਭ ਲੋਕਾਂ ਨੂੰ ਰਾਸ਼ਨ ਸਮੇਂ ਸਿਰ ਮਿਲ ਸਕੇ | ਛੀਨਾ ਵੱਲੋਂ ਦੱਸਿਆ ਕਿ ਆਟਾ-ਦਾਲ ਸਕੀਮ ਦੇ ਅਧੀਨ ਗਰੀਬਾਂ ਨੂੰ ਮਿਲਣ ਵਾਲਾ ਸਸਤਾ ਅਨਾਜ ਵੱਡੀ ਗਿਣਤੀ ‘ਚ ਲੋਕਾਂ ਦੇ ਰਾਸ਼ਨ ਕਾਰਡ ਕੱਟੇ ਜਾਣ ਕਾਰਨ ਹੁਣ ਨਹੀਂ ਮਿਲ ਰਿਹਾ।
ਵਿਧਾਇਕ ਨੇ ਮੁੱਖ ਮੰਤਰੀ ਨਾਲ ਖਾਸ ਮੀਟਿੰਗ ਵੀ ਕੀਤੀ, ਜਿਸ ਵਿਚ ਉਹਨਾਂ ਵਲੋਂ ਵਿਸ਼ਵਾਸ ਦਿਵਾਇਆ ਗਿਆ ਕਿ ਇਸ ਦਾ ਹੱਲ ਜਲਦੀ ਤੋਂ ਜਲਦੀ ਕੀਤਾ ਜਾਵੇਗਾ। ਰਾਜਿੰਦਰਪਾਲ ਕੌਰ ਛੀਨਾ ਵੱਲੋਂ ਡਿਪੂ ਹੋਲਡਰਾਂ ਨੂੰ ਸਖਤ ਦਿਸ਼ਾ ਨਿਰਦੇਸ਼ ਦਿਤੇ ਗਏ ਕਿ ਰਾਸ਼ਨ ਕਾਰਡ ਧਾਰਕਾਂ ਨੂੰ ਕੋਈ ਪ੍ਰੇਸ਼ਾਨੀ ਨਾ ਆਵੇ, ਅਗਰ ਉਨ੍ਹਾਂ ਨੂੰ ਕਿਸੇ ਰਾਸ਼ਨ ਕਾਰਡ ਧਾਰਕ ਵੱਲੋਂ ਕੋਈ ਸ਼ਿਕਾਇਤ ਹੈ ਤਾਂ ਉਹ ਸ਼ਿਕਾਇਤ ਨਿਵਾਰਨ ਕਮੇਟੀ ਦੇ ਧਿਆਨ ਵਿੱਚ ਲਿਆਉਣ ਤਾਂ ਜੋ ਉਹਨਾਂ ਦੀ ਸਮੱਸਿਆ ਦਾ ਹੱਲ ਹੋ ਸਕੇ |