Connect with us

ਪੰਜਾਬੀ

ਗਿਆਸਪੁਰਾ ਗੈਸ ਲੀਕ ਦੇ ਪੀੜ੍ਹਤ 3 ਹੋਰ ਪਰਿਵਾਰਾਂ ਨੂੰ 6 ਲੱਖ ਰੁਪਏ ਦੀ ਮੁਆਵਜਾ ਰਾਸ਼ੀ ਦੇ ਚੈਕ ਸੌਂਪੇ

Published

on

Checks of compensation amount of Rs. 6 lakh were handed over to 3 more families of the victims of Gyaspura gas leak.

ਲੁਧਿਆਣਾ : ਸੂਬੇ ਵਿੱਚ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਵਸਨੀਕਾਂ ਨਾਲ ਹਰ ਔਖੀ ਘੜੀ ਵਿੱਚ ਚੱਟਾਨ ਵਾਂਗ ਖੜੀ ਹੈ ਅਤੇ ਹਰ ਸੰਭਵ ਸਹਿਯੋਗ ਲਈ ਵਚਨਬੱਧ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਵਿਧਾਇਕ ਸ੍ਰੀਮਤੀ ਰਾਜਿੰਦਰਪਾਲ ਕੌਰ ਛੀਨਾ ਵਲੋਂ ਗਿਆਸਪੁਰਾ ਵਿੱਚ ਗੈਸ ਲੀਕ ਹੋਣ ਕਾਰਣ ਵਾਪਰੀ ਮੰਦਭਗੀ ਘਟਨਾ ਦੇ ਪੀੜ੍ਹਤ 3 ਹੋਰ ਪਰਿਵਾਰਾਂ ਨੂੰ 6 ਲੱਖ ਰੁਪਏ ਦੀ ਮੁਆਵਜਾ ਰਾਸ਼ੀ ਦਾ ਚੈਕ ਸੌਂਪਣ ਮੌਕੇ ਕੀਤਾ।

ਉਨ੍ਹਾਂ ਕਿਹਾ ਕਿ ਗਿਆਸਪੁਰਾ ਗੈਸ ਲੀਕ ਮਾਮਲੇ ਵਿੱਚ ਜਿਸ ਡਾਕਟਰ ਦੇ ਪੂਰੇ ਪਰਿਵਾਰ ਦੀ ਮੌਤ ਹੋ ਗਈ ਸੀ ਪੰਜਾਬ ਸਰਕਾਰ ਵਲੋਂ ਪਹਿਲਾਂ ਹੀ 10 ਲੱਖ ਰੁਪਏ ਦਾ ਚੈੱਕ ਦਿੱਤਾ ਜਾ ਚੁੱਕਾ ਹੈ ਅਤੇ ਅੱਜ 3 ਹੋਰ ਪਰਿਵਾਰਾਂ ਨੂੰ 6 ਲੱਖ ਰੁਪਏ ਦੀ ਰਾਸ਼ੀ ਮੁਆਵਜੇ ਵਜੋਂ ਦਿੱਤੀ ਗਈ। ਵਿਧਾਇਕ ਛੀਨਾ ਨੇ ਕਿਹਾ ਕਿ ਪੀੜ੍ਹਤ ਪਰਿਵਾਰਾਂ ਦੇ ਜੀਆਂ ਦਾ ਘਾਟਾ ਤਾਂ ਪੂਰਾ ਨਹੀਂ ਕੀਤਾ ਜਾ ਸਕਦਾ ਪਰ ਪਰਿਵਾਰਾਂ ਨੂੰ ਲੋੜ ਪੈਣ ਤੇ ਉਨ੍ਹਾਂ ਦੀ ਹਰ ਸੰਭਵ ਮਦਦ ਕਰਦੇ ਰਹਾਂਗੇ।

Facebook Comments

Trending