Connect with us

ਪੰਜਾਬ ਨਿਊਜ਼

ਮੁੱਖ ਚੋਣ ਕਮਿਸ਼ਨਰ ਡਾ. ਐੱਸ. ਕਰੁਣਾ ਰਾਜੂ ਵੱਲੋਂ ਸਟਰਾਂਗ ਰੂਮਾਂ ਦਾ ਨਿਰੀਖਣ

Published

on

Chief Election Commissioner Dr. S. Strong rooms inspected by Karuna Raju

ਲੁਧਿਆਣਾ : ਪੰਜਾਬ ਦੇ ਮੁੱਖ ਚੋਣ ਕਮਿਸ਼ਨਰ ਡਾ. ਐੱਸ. ਕਰੁਣਾ ਰਾਜੂ ਵੱਲੋਂ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵਿਖੇ ਡਾ. ਐੱਸ. ਕਰੁਣਾ ਰਾਜੂ ਵੱਲੋਂ ਸਟਰਾਂਗ ਰੂਮਾਂ ਦਾ ਨਿਰੀਖਣ ਕੀਤਾ ਗਿਆ। ਡਾ. ਕਰੁਣਾ ਰਾਜੂ ਵੱਲੋਂ ਈ. ਵੀ. ਐੱਮ. ਮਸ਼ੀਨਾਂ ਸਬੰਧੀ ਸਿਆਸੀ ਪਾਰਟੀਆਂ ਦੇ ਉਮੀਦਵਾਰਾਂ ਨਾਲ ਵੀ ਗੱਲਬਾਤ ਕੀਤੀ ਗਈ।

ਉਨ੍ਹਾਂ ਕਿਹਾ ਕਿ ਉਨ੍ਹਾਂ ਨੇ 4 ਵਿਧਾਨ ਸਭਾ ਹਲਕਿਆਂ ‘ਚ ਵੱਖ-ਵੱਖ ਸਟਰਾਂਗ ਰੂਮਾਂ ਦਾ ਦੌਰਾ ਕੀਤਾ ਹੈ, ਜਿੱਥੇ ਆਮ ਆਦਮੀ ਪਾਰਟੀ ਦੇ ਨੁਮਾਇੰਦਿਆਂ ਵੱਲੋਂ ਸਟਰਾਂਗ ਰੂਮਾਂ ਬਾਹਰ ਟੈਂਟ ਲਾਇਆ ਗਿਆ ਹੈ ਅਤੇ ਇਹ ਨੁਮਾਇੰਦੇ ਪੂਰੀ ਤਰ੍ਹਾਂ ਸੰਤੁਸ਼ਟ ਹਨ। ਡਾ. ਕਰੁਣਾ ਰਾਜੂ ਵੱਲੋਂ ਵੋਟਾਂ ਦੀ ਗਿਣਤੀ ਦੀਆਂ ਤਿਆਰੀਆਂ ਸਬੰਧੀ ਮੀਡੀਆ ਨੂੰ ਜਾਣਕਾਰੀ ਦਿੱਤੀ ਗਈ।

ਡਾ. ਐੱਸ. ਕਰੁਣਾ ਰਾਜੂ ਨੇ ਕਿਹਾ ਕਿ ਵੋਟਾਂ ਦੀ ਗਿਣਤੀ ਨੂੰ ਲੈ ਕੇ ਸੁਰੱਖਿਆ ਸਬੰਧੀ ਜ਼ਿਲ੍ਹਾ ਪ੍ਰਸ਼ਾਸਨ ਅਤੇ ਪੁਲਸ ਵੱਲੋਂ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਵੋਟਾਂ ਵਾਲੇ ਦਿਨ ਮੀਡੀਆ ਲਈ ਵੀ ਖ਼ਾਸ ਪ੍ਰਬੰਧ ਕੀਤੇ ਗਏ ਹਨ ਅਤੇ ਨਤੀਜੇ ਨਾਲ ਦੇ ਨਾਲ ਪਤਾ ਲੱਗਦੇ ਰਹਿਣਗੇ। ਉਨ੍ਹਾਂ ਕਿਹਾ ਕਿ ਚੋਣ ਨਤੀਜਿਆਂ ਦਾ ਕੰਮ ਪੂਰੀ ਪਾਰਦਰਸ਼ਤਾ ਨਾਲ ਹੋਵੇਗਾ।

ਡਾ. ਐੱਸ. ਕਰੁਣਾ ਰਾਜੂ ਨੇ ਕਿਹਾ ਕਿ ਕਾਊਂਟਿੰਗ ਸੈਂਟਰ ‘ਚ ਸਿਰਫ ਉਨ੍ਹਾਂ ਲੋਕਾਂ ਨੂੰ ਹੀ ਜਾਣ ਦਿੱਤਾ ਜਾਵੇਗਾ, ਜਿਨ੍ਹਾਂ ਨੂੰ ਇਜਾਜ਼ਤ ਦਿੱਤੀ ਗਈ ਹੈ। ਇਸ ਤੋਂ ਇਲਾਵਾ ਕਿਸੇ ਹੋਰ ਨੂੰ ਵੀ ਕਾਊਂਟਿੰਗ ਸੈਂਟਰ ‘ਚ ਦਾਖ਼ਲ ਨਹੀਂ ਹੋਣ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਦੌਰਾਨ ਕੋਰੋਨਾ ਗਾਈਡਲਾਈਨਜ਼ ਦੀ ਵੀ ਪਾਲਣਾ ਜ਼ਰੂਰੀ ਹੈ।

Facebook Comments

Trending