ਚੰਡੀਗੜ੍ਹ : ਇੱਕ ਵੱਡੀ ਖਬਰ ਸਾਹਮਣੇ ਆ ਰਹੀ ਸੀ ਕਿ ਚੀਫ ਜਸਟਿਸ ਡੀ ਵਾਈ ਚੰਦਰਚੂੜ ਅੱਜ ਪੰਜਾਬ ਆਉਣਗੇ। ਜਿਨ੍ਹਾਂ ਦਾ ਸਵਾਗਤ ਮੁੱਖ ਮੰਤਰੀ ਭਗਵੰਤ ਮਾਨ ਕਰਨਗੇ। ਜਾਣਕਾਰੀ ਅਨੁਸਾਰ ਚੀਫ਼ ਜਸਟਿਸ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਏ ਹਨ। ਉਨ੍ਹਾਂ ਦੀ ਸੁਰੱਖਿਆ ਲਈ ਵੱਡੀ ਗਿਣਤੀ ‘ਚ ਪੁਲਿਸ ਬਲ ਤਾਇਨਾਤ ਕੀਤਾ ਗਿਆ ਹੈ। ਜਿਸ ਦੀ ਵੀਡੀਓ ਵੀ ਸਾਹਮਣੇ ਆਈ ਹੈ। ਅੰਮ੍ਰਿਤਸਰ ਵਿੱਚ ਮੀਂਹ ਪੈਣ ਕਾਰਨ ਅਧਿਕਾਰੀਆਂ ਨੇ ਹੱਥ ਵਿੱਚ ਛਤਰੀ ਫੜ ਕੇ ਉਨ੍ਹਾਂ ਦਾ ਸਵਾਗਤ ਕੀਤਾ। ਇਸ ਤੋਂ ਬਾਅਦ ਉਹ ਜਲਿਆਂਵਾਲਾ ਬਾਗ ਵਿਖੇ ਬਹਾਦਰ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕਰਨਗੇ।