Connect with us

ਪੰਜਾਬ ਨਿਊਜ਼

ਯੂਕ੍ਰੇਨ ਸੰਕਟ ‘ਤੇ ਮੁੱਖ ਮੰਤਰੀ ਚੰਨੀ ਨੇ ਮੰਤਰੀਆਂ ਤੇ ਵਿਧਾਇਕਾਂ ਨਾਲ ਕੀਤੀ ਬੈਠਕ

Published

on

Chief Minister Channy held a meeting with ministers and legislators on the Ukraine crisis

ਚੰਡੀਗੜ੍ਹ : ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਪੰਜਾਬ ਦੇ ਮੰਤਰੀਆਂ ਤੇ ਵਿਧਾਇਕਾਂ ਨਾਲ ਯੂਕ੍ਰੇਨ ਵਿਚ ਫਸੇ ਪੰਜਾਬ ਦੇ ਵਿਦਿਆਰਥੀਆਂ ਦੀ ਸੁਰੱਖਿਅਤ ਵਾਪਸੀ ’ਤੇ ਚਰਚਾ ਕੀਤੀ ਗਈ। ਬੈਠਕ ਦੌਰਾਨ ਦੱਸਿਆ ਗਿਆ ਕਿ ਯੂਕ੍ਰੇਨ ’ਚ 1 ਹਜ਼ਾਰ ਤੋਂ ਵੱਧ ਵਿਦਿਆਰਥੀ ਫਸੇ ਹੋਏ ਸਨ, ਜਿਨ੍ਹਾਂ ਵਿਚੋਂ 75 ਫ਼ੀਸਦੀ ਵਿਦਿਆਰਥੀ ਸੁਰੱਖਿਅਤ ਵਾਪਸ ਆ ਗਏ ਹਨ ਪਰ ਅਜੇ ਵੀ ਕਰੀਬ 300 ਵਿਦਿਆਰਥੀ ਫਸੇ ਹੋਏ ਹਨ।

ਇਸ ਬੈਠਕ ਵਿਚ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ, ਉਪ ਮੁੱਖ ਮੰਤਰੀ ਓਮ ਪ੍ਰਕਾਸ਼ ਸੋਨੀ, ਕੈਬਨਿਟ ਮੰਤਰੀ ਡਾ. ਰਾਜ ਕੁਮਾਰ ਵੇਰਕਾ, ਕੈਬਨਿਟ ਮੰਤਰੀ ਸੁਖਬਿੰਦਰ ਸਿੰਘ ਸਰਕਾਰੀਆ, ਕੈਬਨਿਟ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ, ਵਿਧਾਇਕ ਬਰਿੰਦਰਮੀਤ ਸਿੰਘ ਪਾਹੜਾ, ਵਿਧਾਇਕ ਹਰਮਿੰਦਰ ਸਿੰਘ ਗਿੱਲ ਅਤੇ ਵਿਧਾਇਕ ਕੁਲਬੀਰ ਜੀਰਾ ਹਾਜ਼ਰ ਸਨ।

ਬੈਠਕ ਤੋਂ ਬਾਅਦ ਕੈਬਨਿਟ ਮੰਤਰੀ ਡਾ. ਰਾਜ ਕੁਮਾਰ ਵੇਰਕਾ ਨੇ ਦੱਸਿਆ ਕਿ ਮੀਟਿੰਗ ’ਚ ਯੂਕ੍ਰੇਨ ’ਚ ਫਸੇ ਪੰਜਾਬ ਦੇ ਵਿਦਿਆਰਥੀਆਂ ਦੇ ਮਾਮਲੇ ਸਬੰਧੀ ਪੰਜਾਬ ਸਰਕਾਰ ਲਗਾਤਾਰ ਕੇਂਦਰ ਸਰਕਾਰ ਦੇ ਸੰਪਰਕ ਵਿਚ ਹੈ। ਡਾ. ਵੇਰਕਾ ਨੇ ਦੱਸਿਆ ਕਿ ਯੂਕ੍ਰੇਨ ਵਿਚ ਪੰਜਾਬ ਦੇ ਇਕ ਵਿਦਿਆਰਥੀ ਦੀ ਮੌਤ ਹੋ ਗਈ, ਉਸ ਦੀ ਮ੍ਰਿਤਕ ਦੇਹ ਵਾਪਸ ਲਿਆਉਣ ਲਈ ਮੁੱਖ ਮੰਤਰੀ ਵੱਲੋਂ ਪ੍ਰਧਾਨ ਮੰਤਰੀ ਨੂੰ ਪੱਤਰ ਲਿਖਿਆ ਗਿਆ ਹੈ ਅਤੇ ਪੰਜਾਬ ਸਰਕਾਰ ਨੂੰ ਆਸ ਹੈ ਕਿ ਭਾਰਤ ਸਰਕਾਰ ਇਸ ਮੁੱਦੇ ਵੱਲ ਗੰਭੀਰਤਾ ਨਾਲ ਧਿਆਨ ਦੇਵੇਗੀ।

ਮੀਟਿੰਗ ਵਿਚ ਕਿਸੇ ਵੀ ਸੰਸਦ ਮੈਂਬਰ ਦਾ ਨਾਂ ਲਏ ਬਿਨਾਂ ਉਨ੍ਹਾਂ ਰਿਪੋਰਟਾਂ ਦੀ ਵੀ ਨਿਖ਼ੇਧੀ ਕੀਤੀ ਗਈ, ਜਿਨ੍ਹਾਂ ਵਿਚ ਕਿਹਾ ਗਿਆ ਸੀ ਕਿ ਪੰਜਾਬ ਸਰਕਾਰ ਯੂਕ੍ਰੇਨ ਵਿਚ ਫਸੇ ਪੰਜਾਬ ਦੇ ਵਿਦਿਆਰਥੀਆਂ ਸਬੰਧੀ ਮਾਮਲੇ ਵਿਚ ਕੋਈ ਠੋਸ ਉਪਰਾਲਾ ਨਹੀਂ ਕਰ ਰਹੀ। ਡਾ. ਵੇਰਕਾ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਤੋਂ ਲੈ ਕੇ ਸਮੁੱਚੀ ਕੈਬਨਿਟ ਇਸ ਮੁੱਦੇ ’ਤੇ ਗੰਭੀਰਤਾ ਨਾਲ ਕਦਮ ਚੁੱਕ ਰਹੀ ਹੈ।

Facebook Comments

Trending