Connect with us

ਪੰਜਾਬੀ

ਬੱਚਿਆਂ ਨੂੰ ਵੱਖ-ਵੱਖ ਤਰ੍ਹਾਂ ਦੇ ਨਸ਼ਿਆਂ ਅਤੇ ਇਨ੍ਹਾਂ ਦੇ ਮਾੜੇ ਪ੍ਰਭਾਵਾਂ ਤੋਂ ਕਰਵਾਇਆ ਜਾਣੂ

Published

on

Children are made aware of different types of drugs and their side effects

ਲੁਧਿਆਣਾ : ਡਾ: ਕੋਟਨਿਸ ਐਕਯੂਪੰਕਚਰ ਹਸਪਤਾਲ, ਸਲੇਮ ਟਾਬਰੀ, ਲੁਧਿਆਣਾ ਵੱਲੋਂ ਚਲਾਏ ਜਾ ਰਹੇ ਨਸ਼ਾ ਛੁਡਾਊ ਜਾਗਰੂਕਤਾ ਪ੍ਰੋਜੈਕਟ ਤਹਿਤ ਸਰਕਾਰੀ ਹਾਈ ਸਕੂਲ ਨਾਨਕ ਨਗਰ, ਸਲੇਮ ਟਾਬਰੀ ਵਿਖੇ ਮੁਫ਼ਤ ਨਸ਼ਾ ਵਿਰੋਧੀ ਜਾਗਰੂਕਤਾ ਕੈਂਪ ਲਗਾਇਆ ਗਿਆ | ਇਸ ਕੈਂਪ ਵਿੱਚ ਬੱਚਿਆਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਅਤੇ ਇਨ੍ਹਾਂ ਤੋਂ ਬਚਣ ਬਾਰੇ ਵਿਸਥਾਰ ਨਾਲ ਦੱਸਿਆ ਗਿਆ।

ਇਸ ਜਾਗਰੂਕਤਾ ਕੈਂਪ ਵਿੱਚ ਕੋਆਰਡੀਨੇਟਰ ਰਘੁਵੀਰ ਸਿੰਘ, ਗਗਨਦੀਪ ਕੁਮਾਰ ਅਤੇ ਮਨੀਸ਼ਾ ਨੇ ਬੱਚਿਆਂ ਨੂੰ ਵੱਖ-ਵੱਖ ਤਰ੍ਹਾਂ ਦੇ ਨਸ਼ਿਆਂ ਅਤੇ ਇਨ੍ਹਾਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਣਕਾਰੀ ਦਿੱਤੀ। ਕੈਂਪ ਵਿੱਚ ਪ੍ਰੋਜੈਕਟ ਡਾਇਰੈਕਟਰ ਡਾ: ਇੰਦਰਜੀਤ, ਸਕੂਲ ਦੇ ਪ੍ਰਿੰਸੀਪਲ ਸ੍ਰੀ ਦਵਿੰਦਰ ਕੁਮਾਰ ਗੁਪਤਾ ਅਤੇ ਮੈਡਮ ਵੈਸ਼ਾਲੀ ਨੇ ਬੱਚਿਆਂ ਨੂੰ ਸਰਕਾਰ ਵੱਲੋਂ ਚਲਾਏ ਜਾ ਰਹੇ ਵੱਖ-ਵੱਖ ਤਰ੍ਹਾਂ ਦੇ ਨਸ਼ਾ ਛੁਡਾਊ ਪ੍ਰੋਗਰਾਮਾਂ ਬਾਰੇ ਜਾਣਕਾਰੀ ਦਿੱਤੀ।

ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਸਾਨੂੰ ਸਾਰਿਆਂ ਨੂੰ ਨਸ਼ਿਆਂ ਵਿਰੁੱਧ ਲੜਾਈ ਵਿੱਚ ਸੁਚੇਤ ਹੋ ਕੇ ਯੋਗਦਾਨ ਪਾਉਣਾ ਪਵੇਗਾ ਤਾਂ ਜੋ ਸਾਡੇ ਪਰਿਵਾਰ ਦਾ ਕੋਈ ਵੀ ਮੈਂਬਰ ਕਿਸੇ ਵੀ ਤਰ੍ਹਾਂ ਦੇ ਨਸ਼ਿਆਂ ਦੇ ਚੁੰਗਲ ਵਿੱਚ ਨਾ ਫਸੇ। ਇਸ ਕੈਂਪ ਵਿੱਚ ਅਮਨ, ਰੀਤੂ, ਮੀਨੂੰ, ਵੈਸ਼ਾਲੀ, ਰਾਜਨ, ਆਦਿ ਵਿਸ਼ੇਸ਼ ਤੌਰ ‘ਤੇ ਹਾਜ਼ਰ ਸਨ।

Facebook Comments

Trending