Connect with us

ਪੰਜਾਬ ਨਿਊਜ਼

ਪੰਜਾਬੀ ਭਾਸ਼ਾ ਦੇ ਵਿਵਾਦ ‘ਤੇ CBSE ਦਾ ਸਪੱਸ਼ਟੀਕਰਨ, ਕਿਹਾ ਇਹ ਵੱਡੀ ਗੱਲ

Published

on

ਪੰਜਾਬੀ ਭਾਸ਼ਾ ਦੇ ਵਿਵਾਦ ‘ਤੇ ਸੈਂਟਰਲ ਬੋਰਡ ਆਫ ਸੈਕੰਡਰੀ ਐਜੂਕੇਸ਼ਨ (CBSE) ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਸੀਬੀਐਸਈ ਅਧਿਕਾਰੀਆਂ ਨੇ ਸਪੱਸ਼ਟ ਕੀਤਾ ਹੈ ਕਿ ਇਹ ਸੂਚੀ ਸਿਰਫ਼ ਸੰਕੇਤਕ ਹੈ ਅਤੇ ਕੋਈ ਵੀ ਵਿਸ਼ਾ ਨਹੀਂ ਹਟਾਇਆ ਜਾਵੇਗਾ।

ਸੀਬੀਐਸਈ ਦੇ ਪ੍ਰੀਖਿਆ ਨਿਯੰਤਰਕ ਸਨਯਮ ਭਾਰਦਵਾਜ ਨੇ ਸਪੱਸ਼ਟ ਕੀਤਾ ਕਿ ਵਿਸ਼ਿਆਂ ਦੀ ਮੌਜੂਦਾ ਸੂਚੀ ਵਿੱਚ ਕੋਈ ਬਦਲਾਅ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ, “ਡਰਾਫਟ ਨੀਤੀ ਵਿੱਚ ਦਿੱਤੀ ਗਈ ਸੂਚੀ ਸਿਰਫ਼ ਸੰਕੇਤਕ ਹੈ। ਵਰਤਮਾਨ ਵਿੱਚ ਉਪਲਬਧ ਸਾਰੇ ਵਿਸ਼ੇ ਪਹਿਲਾਂ ਵਾਂਗ ਹੀ ਜਾਰੀ ਰਹਿਣਗੇ ਅਤੇ ਬੋਰਡ ਪ੍ਰੀਖਿਆ ਦੇ ਦੋਵਾਂ ਪੜਾਵਾਂ ਵਿੱਚ ਸ਼ਾਮਲ ਕੀਤੇ ਜਾਣਗੇ।”

ਦੱਸ ਦੇਈਏ ਕਿ ਇਸ ਤੋਂ ਪਹਿਲਾਂ ਜਦੋਂ ਸੀਬੀਐਸਈ ਦੇ ਖਰੜੇ ਨਿਯਮਾਂ ਵਿੱਚ ਪੰਜਾਬੀ ਭਾਸ਼ਾ ਦਾ ਜ਼ਿਕਰ ਨਹੀਂ ਸੀ ਤਾਂ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਸ਼੍ਰੋਮਣੀ ਅਕਾਲੀ ਦਲ ਨੇ ਇਸ ਨੀਤੀ ’ਤੇ ਸਖ਼ਤ ਇਤਰਾਜ਼ ਪ੍ਰਗਟਾਇਆ ਸੀ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਸਰਕਾਰ ਪੰਜਾਬੀ ਭਾਸ਼ਾ ਨੂੰ ਦੂਰ ਕਰਨ ਦੀ ਕਿਸੇ ਵੀ ਕੋਸ਼ਿਸ਼ ਨੂੰ ਬਰਦਾਸ਼ਤ ਨਹੀਂ ਕਰੇਗੀ। ਬੈਂਸ ਨੇ ਇੱਕ ਵੀਡੀਓ ਸ਼ੇਅਰ ਕਰਦੇ ਹੋਏ ਕਿਹਾ,ਅਸੀਂ CBSE ਦੀ ਨਵੀਂ ਪ੍ਰੀਖਿਆ ਪ੍ਰਣਾਲੀ ਦਾ ਸਖ਼ਤ ਵਿਰੋਧ ਕਰਦੇ ਹਾਂ, ਜੋ ਪੰਜਾਬੀ ਨੂੰ ਖ਼ਤਮ ਕਰਨ ਦੀ ਕੋਸ਼ਿਸ਼ ਕਰ ਰਹੀ ਹੈ।ਪੰਜਾਬੀ ਨੂੰ ਪੰਜਾਬ ਵਿੱਚ ਮੁੱਖ ਭਾਸ਼ਾ ਦਾ ਦਰਜਾ ਦਿੱਤਾ ਜਾਣਾ ਚਾਹੀਦਾ ਹੈ ਅਤੇ ਦੇਸ਼ ਭਰ ਵਿੱਚ ਇੱਕ ਖੇਤਰੀ ਭਾਸ਼ਾ ਵਜੋਂ ਮਾਨਤਾ ਦਿੱਤੀ ਜਾਣੀ ਚਾਹੀਦੀ ਹੈ, ਕਿਉਂਕਿ ਇਹ ਬਹੁਤ ਸਾਰੇ ਰਾਜਾਂ ਵਿੱਚ ਬੋਲੀ ਅਤੇ ਪੜ੍ਹੀ ਜਾਂਦੀ ਹੈ। ਪੰਜਾਬੀ ਭਾਸ਼ਾ ‘ਤੇ ਕਿਸੇ ਵੀ ਤਰ੍ਹਾਂ ਦਾ ਹਮਲਾ ਬਰਦਾਸ਼ਤ ਨਹੀਂ ਕੀਤਾ ਜਾਵੇਗਾ।

Facebook Comments

Trending