ਡੇਰਾਬੱਸੀ: ਪੰਜਾਬ ਪੁਲਿਸ ਦੀ ਗੈਂਗਸਟਰਾਂ ਖਿਲਾਫ ਕਾਰਵਾਈ ਜਾਰੀ ਹੈ। ਸ਼ਨੀਵਾਰ ਨੂੰ ਦਿਨ ਚੜ੍ਹਦੇ ਹੀ ਘੱਗਰ ‘ਚ ਪੁਲਸ ਅਤੇ ਗੈਂਗਸਟਰਾਂ ਵਿਚਾਲੇ ਮੁਕਾਬਲਾ ਹੋਇਆ। ਇਸ ਮੁਕਾਬਲੇ ਦੌਰਾਨ ਪੁਲਿਸ ਨੇ 2 ਬਦਮਾਸ਼ਾਂ ਨੂੰ ਗ੍ਰਿਫਤਾਰ ਕੀਤਾ ਹੈ। ਇਸ ਦੌਰਾਨ ਗੋਲੀ ਲੱਗਣ ਨਾਲ ਇੱਕ ਗੈਂਗਸਟਰ ਗੰਭੀਰ ਜ਼ਖ਼ਮੀ ਹੋ ਗਿਆ। ਐਨਕਾਊਂਟਰ ਸਪੈਸ਼ਲਿਸਟ ਬਿਕਰਮਜੀਤ ਸਿੰਘ ਬਰਾੜ ਖੁਦ ਆਪਣੀ ਟੀਮ ਨਾਲ ਮੌਕੇ ‘ਤੇ ਮੌਜੂਦ ਸਨ, ਜਦਕਿ ਐੱਸ.ਐੱਸ.ਪੀ. ਮੁਹਾਲੀ ਵੀ ਮੌਕੇ ’ਤੇ ਪੁੱਜੇ।