Connect with us

ਪੰਜਾਬੀ

ਖ਼ਾਲਸਾ ਕਾਲਜ ਫਾਰ ਵਿਮੈਨ ਵਿਖੇ ਮਨਾਇਆ ਗਿਆ ਸਵੱਛ ਭਾਰਤ ਦਿਵਸ

Published

on

Clean India Day celebrated at Khalsa College for Women

ਭਾਰਤ ਸਰਕਾਰ, ਮੁੱਖ ਸਕੱਤਰ ਪੰਜਾਬ ਅਤੇ ਡਾਇਰੈਕਟਰ ਉਚੇਰੀ ਸਿੱਖਿਆ ਵਿਭਾਗ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਖ਼ਾਲਸਾ ਕਾਲਜ ਫਾਰ ਵਿਮੈਨ ਸਿਵਲ ਲਾਈਨਜ਼ ਲੁਧਿਆਣਾ ਵਿਖੇ ਸਵੱਛ ਭਾਰਤ ਦਿਵਸ ਨੂੰ ਸਮਰਪਿਤ ਵੱਖ ਵੱਖ ਵਿਭਾਗਾਂ ਅਤੇ ਕਲੱਬਾਂ ਵਲੋਂ ਪ੍ਰੋਗਰਾਮ ਅਤੇ ਮੁਕਾਬਲੇ ਕਰਵਾਏ ਗਏ ।

ਕਾਲਜ ਦੇ ਪੋਸਟ ਗਰੈਜੂਏਟ ਪੰਜਾਬੀ ਵਿਭਾਗ ਅਤੇ ਸੰਗੀਤ ਵਿਭਾਗ ਵੱਲੋਂ ਸਵੱਛ ਭਾਰਤ ਅਭਿਆਨ ਤਹਿਤ ਗੀਤ ਕਵਿਤਾ ਉਚਾਰਨ ਮੁਕਾਬਲਾ ਕਰਵਾਇਆ ਗਿਆ ਜਿਸ ਵਿਚ 30 ਦੇ ਕਰੀਬ ਵਿਦਿਆਰਥਣਾਂ ਨੇ ਭਾਗ ਲਿਆ। ਇਤਿਹਾਸ ਵਿਭਾਗ ਵੱਲੋਂ ਮਹਾਤਮਾ ਗਾਂਧੀ ਦੇ ਜੀਵਨ ਨਾਲ ਸੰਬੰਧਤ ਪ੍ਰਸ਼ਨੋਤਰੀ ਮੁਕਾਬਲੇ ਕਰਵਾਏ ਗਏ।

ਯੂਥ ਕਲੱਬ ਅਤੇ ਹਿਸਾਬ ਵਿਭਾਗ ਵੱਲੋਂ ਵੈਸਟ ਮੈਨੇਜਮੈਂਟ ਨਾਲ ਸੰਬੰਧਤ ਪੀ ਪੀ ਟੀ ਦੀ ਪੇਸ਼ਕਾਰੀ ਕੀਤੀ ਗਈ। ਬੀ ਬੀ ਏ ਅਤੇ ਅੰਗਰੇਜ਼ੀ ਵਿਭਾਗ ਵੱਲੋਂ ਆਨ ਲਾਈਨ ਸਲੋਗਨ ਲਿਖਣ ਮੁਕਾਬਲੇ ਕਰਵਾਏ ਗਏ, ਜਿਸ ਦਾ ਵਿਸ਼ਾ ਸਵੱਛ ਭਾਰਤ- ਸਵਸਥ ਭਾਰਤ ਰੱਖਿਆ ਗਿਆ। ਵਿਦਿਆਰਥੀ ਕੌਂਸਲ , ਰਸਾਇਣ ਵਿਭਾਗ ਅਤੇ ਅਰਥ ਸ਼ਾਸਤਰ ਵਿਭਾਗ ਵੱਲੋਂ ਸਵੱਛ ਭਾਰਤ ਨਾਲ ਸੰਬੰਧਤ ਆਨ ਲਾਈਨ ਪੋਸਟਰ ਮੇਕਿੰਗ ਮੁਕਾਬਲੇ ਕਰਵਾਏ।

ਰਾਜਨੀਤੀ ਸ਼ਾਸਤਰ ਵਿਭਾਗ ਵੱਲੋਂ ਸਵੱਛ ਭਾਰਤ ਮੁਹਿੰਮ ਨਾਲ ਸੰਬੰਧਤ ਨਾਟਕ ਖੇਡਿਆ ਗਿਆ। ਸਰੀਰਕ ਸਿੱਖਿਆ ਵਿਭਾਗ ਵੱਲੋਂ ਸਵੱਛ ਦੌੜ ਦੀ ਗਤੀਵਿਧੀ ਕਰਵਾਈ ਗਈ। ਇਸ ਮੌਕੇ ਤੇ ਕਾਲਜ ਪ੍ਰਿੰਸੀਪਲ ਡਾ ਇਕਬਾਲ ਕੌਰ ਅਤੇ ਸਮੂਹ ਸਟਾਫ ਵੱਲੋਂ ਸਾਰੀਆਂ ਵਿਦਿਆਰਥਣਾਂ ਨੂੰ ਇਨਾਮ ਅਤੇ ਸਰਟੀਫਿਕੇਟ ਵੰਡੇ ਗਏ।

ਕਾਲਜ ਪ੍ਰਿੰਸੀਪਲ ਨੇ ਸਭ ਦਾ ਤਹਿ ਦਿਲੋਂ ਧੰਨਵਾਦ ਕਰਦੇ ਹੋਏ ਵਿਦਿਆਰਥਣਾਂ ਨੂੰ ਭਵਿੱਖ ਵਿੱਚ ਅਜਿਹੇ ਕਾਰਜਾਂ ਵਿਚ ਭਾਗ ਲੈਣ ਲਈ ਹੱਲਾਸ਼ੇਰੀ ਦਿੱਤੀ, ਸਵੱਛ ਭਾਰਤ ਮੁਹਿੰਮ ਤਹਿਤ ਸਭ ਨੂੰ ਇਸ ਪ੍ਰਤੀ ਸੁਚੇਤ ਕੀਤਾ। ਸਮੂਹ ਸਟਾਫ, ਕਾਮਰਸ ਵਿਭਾਗ ਅਤੇ ਐਨ ਸੀ ਸੀ ਕੈਡਿਟ ਦੇ ਸਹਿਯੋਗ ਨਾਲ ਵਿਦਿਆਰਥਣਾਂ ਨੇ ਕਾਲਜ ਕੈਂਪਸ ਵਿਚ ਸਫਾਈ ਦੀ ਮੁਹਿੰਮ ਚਲਾ ਕੇ ਸਵੱਛ ਅਤੇ ਸਵਸਥ ਕੈਂਪਸ ਦੇ ਰੂਪ ਵਿੱਚ ਤਿਆਰ ਕੀਤਾ।

Facebook Comments

Trending